July 5, 2024 6:09 pm
Dr. Dharamvir Gandhi

MP ਡਾ. ਧਰਮਵੀਰ ਗਾਂਧੀ ਵੱਲੋਂ ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ, ਇਸ ਮੁੱਦੇ ‘ਤੇ ਹੋਈ ਚਰਚਾ

ਚੰਡੀਗੜ੍ਹ, 02 ਜੁਲਾਈ 2024: ਪਟਿਆਲਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ (Dr. Dharamvir Gandhi) ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਦਿਆਂ ਰਾਜਪੁਰਾ-ਚੰਡੀਗੜ੍ਹ / ਮੋਹਾਲੀ ਰੇਲ ਲਿੰਕ ਬਾਰੇ ਚਰਚਾ ਕੀਤੀ। ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਇਸ ਰੇਲ ਲਿੰਕ ਨੂੰ ਕੇਂਦਰ ਸਰਕਾਰ ਨੇ ਟਾਲ ਦਿੱਤਾ ਸੀ।

ਡਾ. ਧਰਮਵੀਰ ਗਾਂਧੀ (Dr. Dharamvir Gandhi) ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਇਸ ਰੇਲ ਲਿੰਕ ਦੀ ਮਹੱਤਤਾ ‘ਤੇ ਸਹਿਮਤੀ ਪ੍ਰਗਟਾਉਂਦਿਆਂ ਇਸ ਪ੍ਰਾਜੈਕਟ ਨੂੰ ਮੁੜ ਤੋਂ ਸੁਰਜੀਤ ਦੀ ਪ੍ਰਕਿਰਿਆ ਛੇਤੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ | ਐੱਮ.ਪੀ ਡਾ. ਧਰਮਵੀਰ ਗਾਂਧੀ ਦਾ ਕਹਿਣਾ ਹੈ ਕਿ ਇਸ ਰੇਲ ਲਿੰਕ ਦੇ ਸ਼ੁਰੂ ਨਾ ਹੋਣ ਦਾ ਵੱਡਾ ਕਾਰਨ ਪੰਜਾਬ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਨਾ ਕਰਨਾ ਵੀ ਸੀ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਜ਼ਮੀਨ ਐਕਵਾਇਰ ਕਰਨ ਅਤੇ ਹੋਰ ਸਹਾਇਤਾ ਦੀ ਵੀ ਮਹੱਤਤਾ ਬਾਰੇ ਦੱਸਿਆ। ਇਸਦੇ ਨਾਲ ਹੀ ਮਾਲਵਾ ਖੇਤਰ ਦੇ ਹੋਰ ਸੰਸਦ ਮੈਂਬਰਾਂ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਇਸ ਮੁੱਦੇ ‘ਤੇ ਗੱਲਬਾਤ ਕਰਨਗੇ |