ਪਟਿਆਲਾ, 21 ਜੁਲਾਈ 2025: ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਭਾਰਤ ਸਰਕਾਰ ਦੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਉਨ੍ਹਾਂ ਨੇ ਇੱਕ ਰਸਮੀ ਪੱਤਰ ਸੌਂਪਿਆ | ਇਸ ਪੱਤਰ ‘ਚ ਪਟਿਆਲਾ ਅਤੇ ਆਲੇ-ਦੁਆਲੇ ਦੇ ਖੇਤਰਾਂ ‘ਚੋਂ ਲੰਘਣ ਵਾਲੀਆਂ ਰੇਲਗੱਡੀਆਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਗਈ।
ਡਾ. ਧਰਮਵੀਰ ਗਾਂਧੀ ਨੇ ਆਪਣੇ ਪੱਤਰ ‘ਚ ਪਟਿਆਲਾ-ਧੂਰੀ-ਨਾਭਾ ਰੂਟ ਦੀ ਰਣਨੀਤਕ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਇਸ ਰੂਟ ‘ਤੇ ਹੋਰ ਰੇਲਗੱਡੀਆਂ ਚਲਾਉਣ ਨਾਲ ਖੇਤਰੀ ਸੰਪਰਕ ‘ਚ ਸੁਧਾਰ ਹੋਵੇਗਾ, ਯਾਤਰੀਆਂ ਨੂੰ ਸਹੂਲਤ ਮਿਲੇਗੀ ਅਤੇ ਸਥਾਨਕ ਵਿਕਾਸ ਨੂੰ ਹੁਲਾਰਾ ਮਿਲੇਗਾ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਡਾ. ਧਰਮਵੀਰ ਗਾਂਧੀ ਦੀ ਗੱਲ ਧਿਆਨ ਨਾਲ ਸੁਣੀ ਅਤੇ ਭਰੋਸਾ ਦਿੱਤਾ ਕਿ ਰੇਲਵੇ ਮੰਤਰਾਲਾ ਜਨਤਾ ਦੇ ਹਿੱਤ ‘ਚ ਜ਼ਰੂਰੀ ਕਦਮ ਚੁੱਕੇਗਾ। ਉਨ੍ਹਾਂ ਪ੍ਰਸਤਾਵ ‘ਤੇ ਸਕਾਰਾਤਮਕ ਵਿਚਾਰ ਕਰਨ ਅਤੇ ਪਟਿਆਲਾ-ਧੂਰੀ-ਨਾਭਾ ਰੂਟ ਰਾਹੀਂ ਰੇਲ ਸੰਪਰਕ ਵਧਾਉਣ ਦਾ ਭਰੋਸਾ ਦਿੱਤਾ। ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਉਹ ਪਟਿਆਲਾ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਰੇਲ ਸਹੂਲਤਾਂ ਪ੍ਰਦਾਨ ਕਰਨ ਲਈ ਯਤਨ ਜਾਰੀ ਰੱਖਣਗੇ।
Read More: ਲੋਕ ਸਭਾ ਚੋਣਾਂ 2024: ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ