ਵੱਲਾਂ ਮੰਡੀ

ਵੱਲਾਂ ਮੰਡੀ ਅੱਗੇ ਅਣਮਿੱਥੇ ਧਰਨੇ ‘ਤੇ ਬੈਠੇ ਰੇਹੜੀ ਫੜੀ ਵਾਲੇ, ਗੱਲਬਾਤ ਕਰਨ ਪਹੁੰਚੇ MP ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ, 28 ਅਪ੍ਰੈਲ 2023: ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੀ ਵੱਲਾਂ ਸਬਜ਼ੀ ਮੰਡੀ ਵਿੱਚ ਪਰਚੀ ਸਿਸਟਮ ਨੂੰ ਲੈ ਕੇ ਕਾਫੀ ਸੁਰਖ਼ੀਆਂ ਵਿੱਚ ਹੈ, ਇਸ ਦੌਰਾਨ ਰੇੜੀ ਫੜੀ ਵਾਲਿਆਂ ਦੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਇੱਥੇ ਥਾਂ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਹੀ ਉਨ੍ਹਾਂ ਨੂੰ ਪਰਚੀ ਦਿੱਤੀ ਜਾਵੇ | ਜਿਸ ਕਾਰਨ ਸਬਜ਼ੀ ਮੰਡੀ ਦੇ ਸਬਜ਼ੀ ਵਿਕਰੇਤਾ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਹੋਏ ਹਨ |

ਹੜਤਾਲ ਦੇ ਚੱਲਦੇ ਪੂਰੇ ਸ਼ਹਿਰ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦੇਖਣ ਨੂੰ ਮਿਲ ਸਕਦੀਆਂ ਹਨ, ਇਸ ਦੌਰਾਨ ਹੜਤਾਲ ‘ਤੇ ਬੈਠੇ ਸਬਜ਼ੀ ਵਿਕ੍ਰੇਤਾਵਾਂ ਦੀ ਸਾਰ ਲੈਣ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪਹੁੰਚੇ ਅਤੇ ਉਨ੍ਹਾਂ ਵੱਲੋਂ ਸਬਜ਼ੀ ਵਿਕ੍ਰੇਤਾਵਾਂ ਨਾਲ ਗੱਲਬਾਤ ਕਰਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਫੋਨ ਕਰਕੇ ਇਹਨਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਦਾ ਵੀ ਭਰੋਸਾ ਦਿੱਤਾ |

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਦੇ ਸਮੇਂ ਵੀ ਪਰਚੀ ਸਿਸਟਮ ਸੀ, ਲੇਕਿਨ ਇੱਥੇ ਪੂਰੀ ਤਰੀਕੇ ਨਾਲ ਥਾਂ ਠੀਕ ਨਾ ਹੋਣ ਕਰਕੇ ਸਰਕਾਰ ਵੱਲੋਂ ਪਰਚੀ ਨਹੀਂ ਸੀ ਲਗਾਈ ਗਈ ਅਤੇ ਹੁਣ ਮੌਜੂਦਾ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ | ਉਨ੍ਹਾਂ ਵੱਲੋਂ ਵੱਲਾਂ ਸਬਜੀ ਮੰਡੀ ਦਾ ਠੇਕਾ ਪ੍ਰਾਈਵੇਟ ਠੇਕੇਦਾਰ ਨੂੰ ਦੇ ਦਿੱਤਾ ਗਿਆ ਹੈ, ਜਿਸ ਕਰਕੇ ਰੇਹੜੀ-ਫੜੀ ਵਾਲਿਆਂ ‘ਤੇ ਪਰਚੀ ਸਿਸਟਮ ਲਾਗੂ ਹੋਇਆ ਅਤੇ ਰੇਹੜੀ ਫੜੀ ਵਾਲਿਆਂ ਦਾ ਕਹਿਣਾ ਹੈ ਕਿ ਜੇਕਰ ਸਾਡੇ ਕੋਲੋਂ ਪਰਚੀ ਕੱਟਣ ਹੀ ਹੈ ਤਾਂ ਸਾਡੀਆਂ ਜਰੂਰਤਾਂ ਵੀ ਪੂਰੀਆਂ ਕੀਤੀਆਂ ਜਾਣ |

ਵੱਲਾਂ ਮੰਡੀ

ਉਨ੍ਹਾਂ ਦੀ ਮੰਗ ਹੈ ਕਿ ਬੈਠਣ ਲਈ ਵਧੀਆ ਥਾਂ ਅਤੇ ਪੀਣ ਦੇ ਪਾਣੀ ਦਾ ਪ੍ਰਬੰਧ ਅਤੇ ਸਾਫ ਸਫਾਈ ਵੀ ਕਰਵਾਈ ਜਾਵੇ ਨਹੀਂ ਤਾਂ ਅਸੀਂ ਪਰਚੀ ਨਹੀਂ ਕਟਵਾਵਾਂਗੇ, ਦੂਜੇ ਪਾਸੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਉਨ੍ਹਾਂ ਦੀਆਂ ਮੰਗਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੱਕ ਰੱਖ ਦਿੱਤੀਆਂ ਗਈਆਂ ਹਨ, ਜਲਦ ਹੀ ਉਨ੍ਹਾਂ ਨੂੰ ਲਿਖਤੀ ਰੂਪ ‘ਚ ਮੰਗਾ ਮੰਨ ਲਈਆਂ ਜਾਣਗੀਆਂ | ਇਸ ਦੇ ਨਾਲ ਹੀ ਉਨ੍ਹਾਂ ਨੇ ਜਲੰਧਰ ਜਿਮਨੀ ਚੋਣ ‘ਤੇ ਬੋਲਦੇ ਹੋਏ ਕਿਹਾ ਕਿ ਜਲੰਧਰ ਦੇ ਲੋਕ ਦੇਖ ਸਕਦੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤਰੀਕੇ ਨਾਲ ਰਾਜ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਾਲ ਲੋਕ ਕਿੰਨੇ ਖੁਸ਼ਹਾਲ ਹਨ, ਜਲੰਧਰ ਦੇ ਲੋਕਾਂ ਵੱਲੋਂ ਸਬਜ਼ੀ ਮੰਡੀ ਵਿੱਚ ਆ ਕੇ ਦੇਖ ਸਕਦੇ ਹਨ |

ਉਹਨਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਕਿਹਾ ਕਿ ਅਜਿਹਾ ਨੇਤਾ ਪਹਿਲੀ ਵਾਰ ਦੇਖਿਆ ਹੈ ਜੋ ਆਪਣੀ ਈਮਾਨਦਾਰੀ ਦਾ ਖੁਦ ਹੀ ਰੌਲਾ ਪਾਉਂਦਾ ਹੋਵੇ | ਉਨ੍ਹਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਧ ਰਹੇ ਹਨ, ਇਹ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਦੀ ਕਮੀ ਦਾ ਨਤੀਜਾ ਹੈ, ਸਾਨੂੰ ਆਪਣੇ ਪ੍ਰਚਾਰ ਨੂੰ ਤੇਜ਼ ਕਰਨ ਦੀ ਜ਼ਰੂਰਤ ਹੈ ਤਾਂ ਜੋ ਹਰ ਧਰਮ ਦੇ ਲੋਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨ |

Scroll to Top