MP Gurjit Singh Aujla

MP ਗੁਰਜੀਤ ਸਿੰਘ ਔਜਲਾ ਵੱਲੋਂ ਪੰਜਾਬ ‘ਚ ਹਾਈਵੇਅ ਪ੍ਰਾਜੈਕਟਾਂ ਬਾਰੇ ਨਿਤਿਨ ਗਡਕਰੀ ਨਾਲ ਮੁਲਾਕਾਤ

ਅੰਮ੍ਰਿਤਸਰ, 29 ਜੁਲਾਈ 2024: ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ (MP Gurjit Singh Aujla) ਵੱਲੋਂ ਅੱਜ ਦਿੱਲੀ ਵਿਖੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਸ਼ਹਿਰ ‘ਚ ਲੰਬਿਤ ਪਈਆਂ ਉਸਾਰੀਆਂ ਅਤੇ ਹਾਈਵੇਅ ਦੇ ਪ੍ਰਾਜੈਕਟਾਂ ‘ਚ ਤੇਜ਼ੀ ਲਿਆਉਣ ਸੰਬੰਧੀ ਚਰਚਾ ਕੀਤੀ | ਮੁਲਾਕਾਤ ਦੌਰਾਨ ਗੁਰਜੀਤ ਸਿੰਘ ਔਜਲਾ ਨਾਲ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਘਾਵਾ ਵੀ ਹਾਜ਼ਰ ਸਨ |

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਪ੍ਰਾਜੈਕਟਾਂ ਨੂੰ ਛੇਤੀ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਲੁਹਾਰਕਾ ਰੋਡ ‘ਤੇ ਨਿਰਮਾਣ ਅਧੀਨ ਪੁਲ ਦੇ ਰੁਕੇ ਹੋਏ ਕਾਰਜ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ ਅਤੇ ਕੇਂਦਰੀ ਮੰਤਰੀ ਨੇ ਛੇਤੀ ਤੋਂ ਛੇਤੀ ਕੰਮ ਨੂੰ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ |

ਗੱਲਬਾਤ ਕਰਦਿਆਂ ਗੁਰਜੀਤ ਔਜਲਾ (MP Gurjit Singh Aujla) ਨੇ ਕਿਹਾ ਕਿ ਮੁਲਾਕਾਤ ‘ਚ ਸੂਬਾ ਸਰਕਾਰ ਵੱਲੋਂ ਹਾਈਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਹੌਲੀ ਰਫ਼ਤਾਰ ਬਾਰੇ ਚਰਚਾ ਕੀਤੀ ਹੈ ਅਤੇ ਇਸ ਨੂੰ ਤੇਜ਼ ਕਰਨ ਅਤੇ ਮੁਕੰਮਲ ਕਰਨ ਦੀ ਗੱਲ ਆਖੀ ਹੈ | ਇਸਦੇ ਨਾਲ ਹੀ ਗੁਰੂ ਨਗਰੀ ਅੰਮ੍ਰਿਤਸਰ ਦੇ ਨਵੇਂ ਪ੍ਰੋਜੈਕਟਾਂ ਬਾਰੇ ਚਰਚਾ ਕੀਤੀ ਹੈ |

ਇਸ ਤੋਂ ਇਲਾਵਾ ਕਈ ਨਵੇਂ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਜਿਸ ਨਾਲ ਗੁਰੂ ਨਗਰੀ ਨੂੰ ਹੋਰ ਵੀ ਸੁਵਿਧਾਜਨਕ ਬਣਾਇਆ ਜਾਵੇਗਾ ਅਤੇ ਸੈਲਾਨੀਆਂ ਦੇ ਨਾਲ-ਨਾਲ ਇਲਾਕਾ ਵਾਸੀਆਂ ਨੂੰ ਵੀ ਰਾਹਤ ਮਿਲੇ।ਇਸ ਦੌਰਾਨ ਉਨ੍ਹਾਂ ਨਾਲ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਘਾਵਾ ਵੀ ਮੌਜੂਦ ਸਨ।

Scroll to Top