Gurjit Singh Aujla

MP ਗੁਰਜੀਤ ਸਿੰਘ ਔਜਲਾ ਨੇ ਸੰਸਦ ‘ਚ ਬੇਅਦਬੀ ਦਾ ਮੁੱਦਾ ਉਠਾਇਆ

ਚੰਡੀਗੜ੍ਹ, 09 ਫਰਵਰੀ 2024: ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਹੋਏ ਬੇਅਦਬੀ ਦੇ ਮਾਮਲੇ ਵਿੱਚ ਹਰ ਕੋਈ ਸਿਰਫ਼ ਸਿਆਸੀ ਰੋਟੀਆਂ ਸੇਕਦਾ ਰਿਹਾ ਹੈ।

ਉਨ੍ਹਾਂ (Gurjit Singh Aujla) ਸੰਸਦ ਵਿੱਚ ਸਵਾਲ ਉਠਾਇਆ ਕਿ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਜਿਸ ‘ਤੇ ਸਮੇਂ-ਸਮੇਂ ‘ਤੇ ਸਰਕਾਰਾਂ ਨੇ ਸਿਆਸੀ ਰੋਟੀਆਂ ਸੇਕੀਆਂ ਹਨ ਪਰ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ | ਜਿਸ ਕਾਰਨ ਸਮੁੱਚੀ ਸਿੱਖ ਕੌਮ ਵਿੱਚ ਇਸ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਰਾਜਨੀਤੀ ਹੋਈ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ ਪਰ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਵਿੱਚ ਕੋਈ ਡਰ ਨਹੀਂ ਹੈ। ਇਸ ਲਈ ਦੋਸ਼ੀ ਪਾਏ ਜਾਂ ਵਾਲੇ ਨੂੰ ਸਜ਼ਾ ਦਿੱਤੀ ਜਾਣੀ ਜ਼ਰੂਰੀ ਹੈ।

Scroll to Top