MP Harbhajan Singh

ਪੰਜਾਬ ‘ਚ ਘਰਾਂ ‘ਤੇ ਬੁਲਡੋਜ਼ਰ ਕਾਰਵਾਈ ‘ਤੇ MP ਹਰਭਜਨ ਸਿੰਘ ਨੇ ਦਿੱਤੀ ਆਪਣੀ ਪ੍ਰਤੀਕਿਰਿਆ

ਚੰਡੀਗੜ੍ਹ, 19 ਮਾਰਚ 2025: ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਨਜਾਇਜ਼ ਕਬਜ਼ਿਆਂ ਅਤੇ ਨਸ਼ਾ ਤਸਕਰੀ ਮਾਮਲੇ ‘ਚ ਘਰਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ (MP Harbhajan Singh) ਨੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ‘ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ |

ਹਰਭਜਨ ਸਿੰਘ ਨੇ ਕਿਹਾ, “ਜੇਕਰ ਕੋਈ ਨਸ਼ੇ ਵੇਚਦਾ ਹੈ, ਤਾਂ ਉਸਦਾ ਘਰ ਢਾਹ ਦਿੱਤਾ ਜਾਂਦਾ ਹੈ, ਮੈਂ ਇਸ ਦੇ ਹੱਕ ‘ਚ ਨਹੀਂ ਹਾਂ।” ਜਿਹੜਾ ਘਰ ਬਣਾਇਆ ਜਾਂਦਾ ਹੈ, ਕਿਸੇ ਦੇ ਸਿਰ ਉੱਤੇ ਛੱਤ ਹੁੰਦੀ ਹੈ, ਇਸ ਲਈ ਮੈਨੂੰ ਲੱਗਦਾ ਹੈ ਕਿ ਘਰ ਨੂੰ ਢਾਹੁਣਾ ਇੱਕ ਸਹੀ ਵਿਕਲਪ ਨਹੀਂ ਹੈ। ਇਸ ਦਾ ਕੋਈ ਹੋਰ ਹੱਲ ਲੱਭਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੇ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕੀਤਾ ਹੈ ਤਾਂ ਅਜਿਹੀ ਕਾਰਵਾਈ ਜਾਇਜ਼ ਹੈ।

ਐੱਮਪੀ ਹਰਭਜਨ ਸਿੰਘ (MP Harbhajan Singh) ਨੇ ਕਿਹਾ ਕਿ ਕੋਸ਼ਿਸ਼ ਇਹ ਹੋਣੀ ਚਾਹੀਦੀ ਹੈ ਕਿ ਜੇਕਰ ਕਿਸੇ ਨੇ ਘਰ ਬਣਾਇਆ ਹੈ ਤਾਂ ਉਸਨੂੰ ਉੱਥੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ। ਕਿਸੇ ਦਾ ਘਰ ਢਾਹੁਣਾ ਸਹੀ ਵਿਕਲਪ ਨਹੀਂ ਹੈ। ਇਹ ਸੋਚਣਾ ਵੀ ਜ਼ਰੂਰੀ ਹੈ ਕਿ ਇੱਕ ਵਿਅਕਤੀ ਨੇ ਕਿਹੜੇ ਹਲਾਤਾਂ ‘ਚ ਘਰ ਬਣਾਇਆ ਹੈ। ਦੂਜੇ ਪਾਸੇ, ਰਾਜ ਸਭਾ ਮੈਂਬਰ ਹਰਭਜਨ ਸਿੰਘ ਦੇ ਇਸ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਕਿਸੇ ਵੀ ਆਗੂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

Read More: ਫਰੀਦਕੋਟ ਪੁਲਿਸ ਦੀ ਨਸ਼ੀਲੇ ਪਦਾਰਥਾਂ ਦੇ ਹੌਟਸਪੌਟਸ ‘ਤੇ ਛਾਪੇਮਾਰੀ, ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

Scroll to Top