5 ਅਗਸਤ 2025: ਆਮ ਆਦਮੀ ਪਾਰਟੀ (aam aadmi party) (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਪੰਜਾਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਰਪ, ਬ੍ਰਿਟੇਨ, ਅਮਰੀਕਾ ਅਤੇ ਕੈਨੇਡਾ ਵਰਗੇ ਪ੍ਰਮੁੱਖ ਦੇਸ਼ਾਂ ਲਈ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦਲੀਲ ਦਿੱਤੀ ਕਿ ਇਹ ਉਹ ਖੇਤਰ ਹਨ ਜਿੱਥੇ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀ ਰਹਿੰਦੇ ਹਨ, ਜੋ ਅਕਸਰ ਭਾਰਤ ਆਉਂਦੇ ਹਨ। ਸੰਸਦ ਮੈਂਬਰ ਕੰਗ ਨੇ ਖੁਦ ਇਸ ਮੁਲਾਕਾਤ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ‘ਤੇ ਸਾਂਝੀ ਕੀਤੀ।
Read More: MP ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ