ਪੰਜਾਬ, 18 ਜਨਵਰੀ 2026: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਸੰਬੰਧੀ ਫਰਜ਼ੀ ਵੀਡੀਓ ਮਾਮਲੇ ‘ਚ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਆਗੂ ਅਤੇ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਨੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਕੇ ਇੱਕ ਫਰਜ਼ੀ ਵੀਡੀਓ ਬਣਾਈ ਅਤੇ ਇਸਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ, ਜਿਸ ‘ਚ ਉਨ੍ਹਾਂ ‘ਤੇ ਸਿੱਖ ਗੁਰੂਆਂ (ਖਾਸ ਕਰਕੇ ਗੁਰੂ ਤੇਗ ਬਹਾਦਰ ਜੀ) ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਝੂਠਾ ਦੋਸ਼ ਲਗਾਇਆ ਗਿਆ।


Read More: CM ਭਗਵੰਤ ਮਾਨ ਨੇ ਮਜੀਠਾ ਵਿਖੇ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਿਆ




