ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੇ ਕੰਮ ਦੀ ਤਾਰੀਫ਼

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੇ ਕੰਮ ਦੀ ਤਾਰੀਫ਼

ਚੰਡੀਗੜ੍ਹ, 21 ਅਗਸਤ : ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਓਹਨਾ ਨੇ ਕਿਸਾਨੀ ਅੰਦੋਲਨ ’ਤੇ ਬੋਲਦੇ ਹੋਏ ਕਿਹਾ ਕਿ ਪਿਛਲੇ 9 ਮਹੀਨੇ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਹਨ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਕੇ ਤਿੰਨ ਖ਼ੇਤੀ ਕਾਨੂੰਨ ਵਾਪਸ ਲੈਣਾ ਚਾਹੀਦੇ ਹਨ।

ਮਨੀਸ਼ ਤਿਵਾੜੀ ਨੇ ਇਹ ਵੀ ਕਿਹਾ ਕਿ ਗੰਨੇ ’ਤੇ ਵੀ ਐੱਮ.ਐੱਸ.ਪੀ. ਲਾਗੂ ਕੀਤੀ ਜਾਵੇ। ਇਸ ਪ੍ਰੈੱਸ ਕਾਨਫਰੰਸ ਦੌਰਾਨ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਪੰਜਾਬ ਨੂੰ ਬਹੁਤ ਹੀ ਸਹੀ ਤਰੀਕੇ ਨਾਲ ਅੱਗੇ ਲੈ ਕੇ ਜਾ ਰਹੇ ਹਨ। ਅਫ਼ਗਾਨਿਸਤਾਨ ਦੇ ਮੁੱਦੇ ਬਾਰੇ ਬੋਲਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ’ਤੇ ਜ਼ਿਆਦਾ ਧਿਆਨ ਤੇ ਸਖ਼ਤੀ ਦੀ ਲੋੜ ਹੈ।

Scroll to Top