ਚੰਡੀਗੜ੍ਹ 31ਦਸੰਬਰ 2022: ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ (Manish Tiwari) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਜ਼ਿਲੇ ਦੇ ਨਯਾਗਾਂਓਂ (Nayagoan) ਦੇ ਮਾੜੇ ਹਾਲਾਤਾਂ ਦਾ ਮੁੱਦਾ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਨੋਟਿਸ ਲੈਂਦਿਆਂ ਰਾਜ ਦੇ ਪ੍ਰਮੁੱਖ ਸਕੱਤਰ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਹੈ। ਸੰਸਦ ਮੈਂਬਰ ਮੁੱਖ ਮੰਤਰੀ ਦੇ ਨਾਮ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਨਯਾਗਾਓਂ ਦੀ ਹਾਲਤ ਬਹੁਤ ਖ਼ਰਾਬ ਹੈ। ਇੱਥੇ ਸੀਵਰੇਜ ਸਿਸਟਮ ਨਹੀਂ ਹੈ ਅਤੇ ਕਮਿਊਨਿਟੀ ਸੈਂਟਰਾਂ ਦੀ ਵੀ ਘਾਟ ਹੈ। ਇਸ ਤੋਂ ਇਲਾਵਾ ਸੜਕਾਂ ਦੀ ਹਾਲਤ ਵੀ ਮਾੜੀ ਹੈ।
ਨਵੰਬਰ 22, 2024 9:50 ਬਾਃ ਦੁਃ