ਮਹਾਰਾਸ਼ਟਰ, 29 ਅਕਤੂਬਰ 2025: ਮਹਾਰਾਸ਼ਟਰ ਦੇ ਨਾਗਪੁਰ ‘ਚ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਪ੍ਰਦਰਸ਼ਨਕਾਰੀ ਕਿਸਾਨ ਸਾਬਕਾ ਮੰਤਰੀ ਅਤੇ ਪ੍ਰਹਾਰ ਪਾਰਟੀ ਦੇ ਆਗੂ ਬੱਚੂ ਕਡੂ ਦੀ ਅਗਵਾਈ ‘ਚ ਪ੍ਰਦਰਸ਼ਨ ਕਰ ਰਹੇ ਹਨ।ਪ੍ਰਦਰਸ਼ਨਕਾਰੀਆਂ ਨੇ ਨਾਗਪੁਰ ਨੂੰ ਹੈਦਰਾਬਾਦ ਨਾਲ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ 44 ਨੂੰ ਜਾਮ ਕਰ ਦਿੱਤਾ ਹੈ। ਅੱਜ, ਪ੍ਰਦਰਸ਼ਨਕਾਰੀ ਕਿਸਾਨਾਂ ਨੇ ਰੇਲਗੱਡੀਆਂ ਰੋਕਣ ਦੀ ਧਮਕੀ ਦਿੱਤੀ ਹੈ।
ਪ੍ਰਹਾਰ ਪਾਰਟੀ ਦੇ ਆਗੂ ਬੱਚੂ ਨੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ। “ਅੱਜ, ਅਸੀਂ ਦੁਪਹਿਰ 12 ਵਜੇ ਤੋਂ ਬਾਅਦ ਰੇਲਗੱਡੀਆਂ ਰੋਕਾਂਗੇ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਕਰਜ਼ੇ ‘ਚ ਡੁੱਬ ਰਹੇ ਹਨ |
ਜੇਕਰ ਮਹਾਰਾਸ਼ਟਰ ਸਰਕਾਰ ਕੋਲ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਪੈਸੇ ਨਹੀਂ ਹਨ, ਤਾਂ ਕੇਂਦਰ ਸਰਕਾਰ ਨੂੰ ਮੱਦਦ ਕਰਨੀ ਚਾਹੀਦੀ ਹੈ। ਮੰਗਲਵਾਰ ਨੂੰ ਹਜ਼ਾਰਾਂ ਕਿਸਾਨਾਂ ਨੇ ਰਾਸ਼ਟਰੀ ਰਾਜਮਾਰਗ 44 ਨੂੰ ਜਾਮ ਕਰ ਦਿੱਤਾ। ਕਿਸਾਨਾਂ ਦਾ ਦੋਸ਼ ਹੈ ਕਿ ਵਾਰ-ਵਾਰ ਵਾਅਦਿਆਂ ਦੇ ਬਾਵਜੂਦ, ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕਰ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਸੋਕੇ ਨਾਲ ਜੂਝ ਰਹੇ ਕਿਸਾਨਾਂ ਨੂੰ ਲੋੜੀਂਦੀ ਸਹਾਇਤਾ ਨਹੀਂ ਦਿੱਤੀ ਹੈ।
ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਸਾਬਕਾ ਮੰਤਰੀ ਬੱਚੂ ਨੇ ਕਿਹਾ, “ਮੰਗ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੀ ਸੀ। ਉਨ੍ਹਾਂ ਕਿਹਾ ਕਿ ਸੋਇਆਬੀਨ ਦੀਆਂ ਫਸਲਾਂ ਲਈ ਛੇ ਹਜ਼ਾਰ ਰੁਪਏ ਦਿੱਤੇ ਜਾਣਗੇ ਅਤੇ ਹਰ ਫਸਲ ‘ਤੇ 20 ਪ੍ਰਤੀਸ਼ਤ ਬੋਨਸ ਦਿੱਤਾ ਜਾਵੇਗਾ।
ਮੱਧ ਪ੍ਰਦੇਸ਼ ‘ਚ ਇਸ ਸਮੇਂ ਇੱਕ ਭਾਵੰਤਰ ਯੋਜਨਾ ਚੱਲ ਰਹੀ ਹੈ, ਪਰ ਇੱਥੇ ਅਜਿਹੀ ਕੋਈ ਯੋਜਨਾ ਨਹੀਂ ਹੈ। ਮਹਾਰਾਸ਼ਟਰ ‘ਚ ਇੱਕ ਵੀ ਫਸਲ ਨੂੰ ਉਸਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਹੈ ਅਤੇ ਮੁੱਖ ਮੰਤਰੀ ਕੋਲ ਕਿਸਾਨਾਂ ਨਾਲ ਮਿਲਣ ਦਾ ਸਮਾਂ ਨਹੀਂ ਹੈ। ਕਰਜ਼ਾ ਮੁਆਫ਼ੀ ਦੀ ਵੀ ਮੰਗ ਹੈ। ਇਸ ਵੇਲੇ, ਇੱਕ ਤੋਂ ਡੇਢ ਲੱਖ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਇੱਕ ਲੱਖ ਹੋਰ ਆ ਰਹੇ ਹਨ।”
Read More: ਪੰਜਾਬ ਸਰਕਾਰ ਨੇ 1.85 ਲੱਖ ਕੁਇੰਟਲ ਕਣਕ ਦਾ ਬੀਜ ਕਿਸਾਨਾਂ ਤੱਕ ਮੁਫ਼ਤ ਪਹੁੰਚਾਇਆ: CM ਮਾਨ




