Site icon TheUnmute.com

ਪਿੰਡ ਭੇਡਪੁਰਾ ਵਿਖੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨਾਂ ਨਾਲ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੀਤੀ ਮੁਲਾਕਾਤ

ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ

ਪਟਿਆਲਾ 29 ਸਤੰਬਰ 2022: ਪਿਛਲੇ ਦੋ ਮਹੀਨੇ ਤੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਪ੍ਰਦਰਸ਼ਨ ਕਰ ਰਹੇ ਹਨ | ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨਾਂ ਵਲੋਂ ਹਾਈ ਵੋਲਟੇਜ਼ ਟਾਵਰ ‘ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਹੁਣ ਸਿਆਸਤ ਵੀ ਭਖ ਚੁੱਕੀ ਹੈ |

ਜਿੱਥੇ ਬੀਤੇ ਦਿਨੀਂ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇਨ੍ਹਾਂ ਆਗੂਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਦੀਆਂ ਮੰਗਾਂ ਨੂੰ ਉਠਾਉਣ ਦੀ ਗੱਲ ਕੀਤੀ ਗਈ ਸੀ, ਉਥੇ ਹੀ ਹੁਣ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਟਾਵਰ’ ਤੇ ਚੜ੍ਹੇ ਇਨ੍ਹਾਂ ਯੂਨੀਅਨ ਦੇ ਆਗੂਆਂ ਨਾਲ ਅੱਜ ਮੁਲਾਕਾਤ ਕੀਤੀ ਹੈ | ਪਿਛਲੇ 11 ਦਿਨਾਂ ਤੋਂ ਬਿਜਲੀ ਦੇ ਟਾਵਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਨੌਜਵਾਨਾਂ ਨੂੰ ਸੰਸਦ ਮੈਂਬਰ ਪਰਨੀਤ ਕੌਰ ਨੇ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਤ ਵਿਭਾਗਾਂ ਕੋਲ ਇਨ੍ਹਾਂ ਦਾ ਮਸਲਾ ਉਠਾਉਣਗੇ |

Exit mobile version