Praneet Kaur

MP ਪ੍ਰਨੀਤ ਕੌਰ ਨੇ ਕਿਸਾਨਾਂ ਦੇ ਮੁਆਵਜ਼ੇ ਸੰਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 11 ਅਪ੍ਰੈਲ 2023: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ । ਇਸ ਮੌਕੇ ਪ੍ਰਨੀਤ ਕੌਰ ਨੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਲਈ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਹਿੱਸੇ ਤੋਂ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਕੀਤੀ ਅਪੀਲ।

ਕੁਝ ਦਿਨ ਪਹਿਲਾਂ ਪ੍ਰਨੀਤ ਕੌਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।” ਪ੍ਰਨੀਤ ਕੌਰ (Preneet Kaur) ਨੇ ਭਰੋਸਾ ਦਿਵਾਇਆ ਸੀ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ |

Scroll to Top