ਚੰਡੀਗੜ, 23 ਜਨਵਰੀ 2023: ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ (MP Praneet Kaur) ਨੇ ਅੱਜ ਕਾਂਗਰਸ ਦੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਉਹਨਾਂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਦਾ ਪ੍ਰਗਟਾਵਾ ਕੀਤਾ । ਪ੍ਰਨੀਤ ਕੌਰ ਨੇ ਟਵੀਟ ਕਰਦਿਆਂ ਲਿਖਿਆ ਕਿ ”ਅੱਜ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਜੀ ਦੇ ਦਿਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਸੰਤੋਖ ਸਿੰਘ ਚੌਧਰੀ ਇੱਕ ਦੂਰਅੰਦੇਸ਼ੀ ਨੇਤਾ ਅਤੇ ਇੱਕ ਚੰਗੇ ਦੋਸਤ ਸਨ ਅਤੇ ਉਹਨਾਂ ਦਾ ਚਲਾਣਾ ਸਾਡੇ ਸਾਰਿਆਂ ਲਈ ਬਹੁਤ ਵੱਡਾ ਘਾਟਾ ਹੈ। ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।”
ਅਗਸਤ 17, 2025 10:52 ਬਾਃ ਦੁਃ