ਚੰਡੀਗੜ੍ਹ 19 ਦਸੰਬਰ 2022: ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸੰਸਦ ਦੇ ਸਰਦ ਰੁੱਤ ਇਜਲਾਸ਼ ਦੌਰਾਨ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਦਾ ਮੁੱਦਾ ਚੁੱਕਿਆ | ਉਨ੍ਹਾਂ ਨੇ ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਦੋ ਵੱਡੇ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਜਿੰਨ੍ਹਾ ਵਿੱਚ ਅੰਮ੍ਰਿਤਸਰ ਤੇ ਮੋਹਾਲੀ ਸ਼ਾਮਲ ਹਨ, ਪਰ ਇਨ੍ਹਾਂ ਹਵਾਈ ਅੱਡਿਆਂ ਤੋਂ ਵੱਡੇ ਮੁਲਕਾਂ ਨੂੰ ਜਾਣ ਵਾਲੀਆਂ ਸਿੱਧੀਆਂ ਉਡਾਣਾਂ ਨਾਂ ਦੇ ਬਰਾਬਰ ਹੈ |
ਇਸਦੇ ਨਾਲ ਹੀ ਰਾਘਵ ਚੱਢਾ ਨੇ ਟਵੀਟ ਕੀਤਾ ਕਿ ਮੈਂ ਮੁੱਖ ਵਿਦੇਸ਼ੀ ਸਥਾਨਾਂ ਲਈ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਦਾ ਮੁੱਦਾ ਚੁੱਕਿਆ ਹੈ। ਜਿੱਥੇ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀ ਰਹਿੰਦੇ ਹਨ। ਮੋਹਾਲੀ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ਨੂੰ ਸਿਧਾਂਤਕ ਤੌਰ ‘ਤੇ ਹੀ ਨਹੀਂ ਸਗੋਂ ਵਿਵਹਾਰਿਕ ਤੌਰ ‘ਤੇ ਵੀ ਅੰਤਰਰਾਸ਼ਟਰੀ ਹੋਣਾ ਚਾਹੀਦਾ ਹੈ।