July 8, 2024 3:30 am
MP Ravneet Bittu

MP ਰਵਨੀਤ ਬਿੱਟੂ ਨੇ ਪੰਜਾਬ ਸਰਕਾਰ ਨੂੰ ਸ਼ੰਭੂ ਬਾਰਡਰ ‘ਤੇ ਜ਼ਖਮੀ ਕਿਸਾਨਾਂ ਲਈ ਡਾਕਟਰੀ ਸਹਾਇਤਾ ਭੇਜਣ ਦੀ ਕੀਤੀ ਅਪੀਲ

ਚੰਡੀਗੜ੍ਹ, 14 ਫਰਵਰੀ 2024: ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਸਾਨ ਅੰਦੋਲਨ ‘ਤੇ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਹੈ। ਰਵਨੀਤ ਬਿੱਟੂ (MP Ravneet Bittu) ਨੇ ਕਿਹਾ ਕਿ ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਲਗਾਤਾਰ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਹਰਿਆਣਾ ਪੁਲਿਸ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਵੱਡੀ ਗਿਣਤੀ ਵਿੱਚ ਕਿਸਾਨ ਅਤੇ ਫੌਜੀ ਜ਼ਖਮੀ ਹੋ ਰਹੇ ਹਨ।

ਰਵਨੀਤ ਬਿੱਟੂ (MP Ravneet Bittu) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਦਿਖਾਉਂਦੇ ਹੋਏ ਡਾਕਟਰੀ ਸਹੂਲਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਕਿਸਾਨਾਂ ‘ਤੇ ਹਜ਼ਾਰਾਂ ਅੱਥਰੂ ਗੈਸ ਦੇ ਗੋਲੇ ਅਤੇ ਹਜ਼ਾਰਾਂ ਲੀਟਰ ਪਾਣੀ ਵਹਾਇਆ ਜਾ ਰਿਹਾ ਹੈ।

ਕਿਸਾਨ ਦੇਸ਼ ਦੇ ਅੰਨਦਾਤਾ ਹਨ ਅਤੇ ਪੰਜਾਬੀਆਂ ਪ੍ਰਤੀ ਅਜਿਹਾ ਵਤੀਰਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼ੰਭੂ ਬਾਰਡਰ ਨੇੜੇ ਸਥਿਤ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਮੱਦਦ ਕਰਨ ਅਤੇ ਜ਼ਖਮੀ ਕਿਸਾਨਾਂ ਨੂੰ ਮੁੱਢਲੀ ਸਹਾਇਤਾ ਦੇਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੌਕੇ ’ਤੇ ਡਾਕਟਰਾਂ ਦੀਆਂ ਟੀਮਾਂ ਭੇਜੇ। ਬਿੱਟੂ ਨੇ ਕਿਹਾ ਕਿ ਕਿਸਾਨ ਪਿੱਛੇ ਹਟਣ ਵਾਲੇ ਨਹੀਂ ਹਨ। ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਿਸਾਨਾਂ ਦਾ ਸਮਰਥਨ ਕਰਨ ਲਈ ਟਰੈਕਟਰ ਕਾਰਾਂ ਵਿੱਚ ਸ਼ੰਭੂ ਬਾਰਡਰ ਜਾਣਾ ਚਾਹੀਦਾ ਹੈ।