MP Ravneet Bittu

MP ਰਵਨੀਤ ਬਿੱਟੂ ਦੇਰ ਰਾਤ ਨਾਜ਼ਾਇਜ ਮਾਈਨਿਗ ਵਾਲੀ ਥਾਂ ਪਹੁੰਚੇ, ਮੰਤਰੀ ਹਰਜੋਤ ਬੈਂਸ ਤੋਂ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ 08 ਨਵੰਬਰ 2022: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (MP Ravneet Singh Bittu) ਬੀਤੀ ਦੇਰ ਰਾਤ 1.30 ਵਜੇ ਦੇ ਕਰੀਬ ਜਗਰਾਉਂ ਦੇ ਆਖਰੀ ਪਿੰਡ ਬਹਾਦਰਕੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਬਿੱਟੂ ਨੂੰ ਕਈ ਦਿਨਾਂ ਤੋਂ ਸੂਚਨਾ ਸੀ ਕਿ ਪਿੰਡ ਬਹਾਦਰਕੇ ਵਿੱਚ ਰਾਤ ਸਮੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਇਸਦੇ ਨਾਲ ਹੀ ਬਿੱਟੂ ਨੇ ਮੌਕੇ ’ਤੇ ਪਹੁੰਚੇ | ਬਿੱਟੂ ਨੇ ਕਿਹਾ ਕਿ ਇਸ ਜਗ੍ਹਾ ‘ਤੇ ਆ ਕੇ ਮੈਂ ਖੁਦ ਹੈਰਾਨ ਹਾਂ ਕਿ ਇੱਥੇ ਇੰਨੇ ਵੱਡੇ ਪੱਧਰ ‘ਤੇ ਨਾਜਾਇਜ਼ ਮਾਈਨਿੰਗ ਦਾ ਕਾਲਾ ਕਾਰੋਬਾਰ ਚੱਲ ਰਿਹਾ ਹੈ |

ਇਹ ਮਾਈਨਿੰਗ ਸਤਲੁਜ ਦਰਿਆ ਵਿੱਚ ਹੋ ਰਹੀ ਹੈ। ਬਿੱਟੂ ਨੇ ਦੱਸਿਆ ਕਿ ਮੌਕਾ ਦੇਖ ਕੇ ਪਤਾ ਲੱਗਾ ਹੈ ਕਿ ਇੱਥੋਂ ਟਰਾਲੀਆਂ ਆਦਿ ਭਰ ਕੇ ਚੱਲ ਰਹੀਆਂ ਹਨ। ਪੰਜਾਬ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਬਿੱਟੂ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਸਾਡੀਆਂ ਗੱਡੀਆਂ ਆ ਰਹੀਆਂ ਹਨ। ਇਨ੍ਹਾਂ ਨੇ ਸੜਕ ਜਾਮ ਕਰਨ ਲਈ ਸੜਕ ‘ਤੇ ਮਿੱਟੀ ਦੇ ਵੱਡੇ-ਵੱਡੇ ਢੇਰ ਲਗਾ ਦਿੱਤੇ ਤਾਂ ਜੋ ਅਸੀਂ ਉਨ੍ਹਾਂ ਦਾ ਪਿੱਛਾ ਨਾ ਕਰ ਸਕੀਏ।

ਇਸ ਮਾਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਮੰਤਰੀ ਹਰਜੋਤ ਸਿੰਘ ਬੈਂਸ ਜ਼ਰੂਰ ਇੱਥੇ ਆ ਕੇ ਦੇਖਣ, ਇੱਥੇ ਕਿਵੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜੋ ਅੱਧੀ ਰਾਤ ਨੂੰ ਰੇਤ ਦੀਆਂ ਟਰਾਲੀਆਂ ਭਰ ਕਰਕੇ ਲੈ ਕੇ ਜਾ ਰਹੇ ਹਨ | ਬਿੱਟੂ ਨੇ ਕਿਹਾ ਕਿ ਇਹ ਨਾਜਾਇਜ਼ ਮਾਈਨਿੰਗ ਕਿਸ ਦੇ ਇਸ਼ਾਰੇ ‘ਤੇ ਹੋ ਰਹੀ ਹੈ ਇਹ ਜਾਂਚ ਦਾ ਵਿਸ਼ਾ ਹੈ। ਇਸ ਸਬੰਧੀ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਲਿਖਣਗੇ।

Scroll to Top