ਚੰਡੀਗੜ੍ਹ, 13 ਜੁਲਾਈ 2024: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਨੇ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਾਏ ਹਨ | ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨਾਲ ਵੀ ਖਿਲਵਾੜ ਕਰ ਰਹੀ ਹੈ |
ਸੰਜੇ ਸਿੰਘ (MP Sanjay Singh) ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਭਾਰ 21 ਮਾਰਚ ਤੋਂ ਹੁਣ ਤੱਕ ਦਾ ਭਾਰ ਸਾਢੇ ਅੱਠ ਕਿੱਲੋ ਘਟਿਆ ਹੈ। ਇਹ 70 ਕਿਲੋਗ੍ਰਾਮ ਤੋਂ ਘਟ ਕੇ 61.5 ਕਿਲੋਗ੍ਰਾਮ ਹੋ ਗਿਆ ਹੈ। ਉਨ੍ਹਾਂ ਦਾ ਭਾਰ ਕਿਉਂ ਘਟ ਰਿਹਾ ਹੈ, ਇਸ ਬਾਰੇ ਕੁਝ ਨਹੀਂ ਪਤਾ। ਇਸ ਕਾਰਨ ਅਰਵਿੰਦ ਕੇਜਰੀਵਾਲ ਗੰਭੀਰ ਬਿਮਾਰੀ ਦਾ ਸ਼ਿਕਾਰ ਹੋ ਸਕਦੇ ਹਨ । ਉਨ੍ਹਾਂ ਕਿਹਾ ਕਿ ਡਾਕਟਰਾਂ ਮੁਤਾਬਕ ਅਜਿਹੀ ਹਾਲਤ ‘ਚ ਕੋਈ ਕੋਮਾ ‘ਚ ਵੀ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਤ ਵੇਲੇ ਜੇਲ੍ਹ ‘ਚ ਕੋਈ ਡਾਕਟਰ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਜੇਲ੍ਹ ‘ਚੋਂ ਬਾਹਰ ਕੱਢ ਕੇ ਉਨ੍ਹਾਂ ਦ ਸਹੀ ਜਾਂਚ ਅਤੇ ਇਲਾਜ਼ ਕਰਵਾਇਆ ਜਾਵੇ |