4 ਜੂਨ 2025: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ (gurdaspur) ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (narinder modi) ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ “ਨੋ ਵਾਰ ਜ਼ੋਨ” (no war zone) ਐਲਾਨਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਕੋਈ ਆਮ ਸਥਾਨ ਨਹੀਂ ਹੈ,
ਇਹ ਸਿੱਖ ਧਰਮ ਦੀ ਆਤਮਾ ਹੈ ਅਤੇ ਸ਼ਾਂਤੀ ਦਾ ਅਧਿਆਤਮਿਕ ਪ੍ਰਤੀਕ ਹੈ। ਸ੍ਰੀ ਅੰਮ੍ਰਿਤਸਰ ਸਾਹਿਬ (sri amritsar sahib) ਜੀ ਦੀ ਪਵਿੱਤਰਤਾ ਅਤੇ ਸ਼ਾਨ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਮੈਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਮੇਰੀ ਇਸ ਅਪੀਲ ਨੂੰ ਰਾਜਨੀਤਿਕ ਨਹੀਂ, ਸਗੋਂ ਸ਼ਾਂਤੀ ਦੇ ਪ੍ਰਤੀਕ ਦੀ ਰੱਖਿਆ ਵਜੋਂ ਦੇਖੇਗੀ।
Read More: ਭਾਰਤੀ ਨਾਗਰਿਕਾਂ ਦੀ ਪਛਾਣ ਕਰਨ ਲਈ ਕਰਵਾਏ ਜਾਣਗੇ DNA ਟੈਸਟ, ਜਾਣੋ ਮਾਮਲਾ