ਚੰਡੀਗੜ੍ਹ 23 ਜਨਵਰੀ 2023: ਗੁਰਦਾਸਪੁਰ-ਮੁਕੇਰੀਆਂ ਰੇਲ ਮਾਰਗ ਦੇ ਨਿਰਮਾਣ ਦੀ ਮੰਗ ਹੁਣ ਜਲਦੀ ਪੂਰੀ ਹੋ ਸਕਦੀ ਹੈ। ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ (MP Sunny Deol) ਨੇ ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ-ਮੁਕੇਰੀਆਂ ਰੇਲਵੇ ਲਾਈਨ ਦੀ ਮੰਗ ਪੂਰੀ ਕਰਨ ਦੀ ਮੰਗ ਕੀਤੀ ਹੈ।
ਦਸੰਬਰ ਮਹੀਨੇ ਵਿੱਚ ਚੈਂਬਰ ਆਫ ਕਾਮਰਸ ਅਤੇ ਸਨਾਤਨ ਚੇਤਨਾ ਮੰਚ ਦੇ ਅਹੁਦੇਦਾਰਾਂ ਵਿਕਾਸ ਮਹਾਜਨ ਅਤੇ ਵਿਸ਼ਾਲ ਮਹਾਜਨ ਨੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਗੁਰਦਾਸਪੁਰ-ਮੁਕੇਰੀਆਂ ਰੇਲ ਮਾਰਗ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਸਬੰਧੀ ਸੰਸਦ ਮੈਂਬਰ ਸੰਨੀ ਦਿਓਲ ਨੇ 20 ਜਨਵਰੀ ਨੂੰ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਗੁਰਦਾਸਪੁਰ-ਮੁਕੇਰੀਆਂ ਰੇਲਵੇ ਲਾਈਨ ਬਣਾਉਣ ਦੀਆਂ ਸੰਭਾਵਨਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਰੇਲਵੇ ਦੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।