Site icon TheUnmute.com

MP ਵਿਕਰਮਜੀਤ ਸਿੰਘ ਸਾਹਨੀ ਨੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਕੀਤੀ ਮੰਗ

Master Tara Singh

ਨਵੀਂ ਦਿੱਲੀ, 8 ਫ਼ਰਵਰੀ 2024 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿੱਚ ਮੰਗ ਕੀਤੀ ਹੈ ਕਿ ਮਾਸਟਰ ਤਾਰਾ ਸਿੰਘ (Master Tara Singh)  ਵੱਲੋਂ ਪੰਜਾਬ ਨੂੰ ਭਾਰਤ ਨਾਲ ਜੋੜਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ।

ਸਾਹਨੀ ਨੇ ਕਿਹਾ ਕਿ ਉਹ ਮਾਸਟਰ ਤਾਰਾ ਸਿੰਘ ਹੀ ਸਨ ਜਿਨ੍ਹਾਂ ਨੇ ਜਿਨਾਹ ਦੀ ਤਜਵੀਜ਼ ਨੂੰ ਠੁਕਰਾ ਦਿੱਤਾ ਅਤੇ ਫੈਸਲਾ ਕੀਤਾ ਕਿ ਪੰਜਾਬ ਅਤੇ ਸਿੱਖ ਭਾਰਤ ਦੇ ਨਾਲ ਰਹਿਣਾ ਚਾਹੁੰਦੇ ਹਨ। ਸਾਹਨੀ ਨੇ ਇਹ ਵੀ ਕਿਹਾ ਕਿ ਜੇਕਰ ਇਹ ਫੈਸਲਾ ਨਾ ਲਿਆ ਗਿਆ ਹੁੰਦਾ ਤਾਂ ਪਾਕਿਸਤਾਨ ਦੀ ਸਰਹੱਦ ਗੁੜਗਾਉਂ ਤੱਕ ਹੁੰਦੀ ਨਾ ਕਿ ਅਟਾਰੀ।

ਸਾਹਨੀ ਨੇ ਇਹ ਵੀ ਦੱਸਿਆ ਕਿ ਕਿਵੇਂ ਵੰਡ ਦੌਰਾਨ ਸਿੱਖਾਂ ਨੇ ਦੁੱਖੜੇ ਝੱਲੇ, ਜਿਸ ਦੌਰਾਨ 5 ਲੱਖ ਤੋਂ ਵੱਧ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਅਤੇ ਲੱਖਾਂ ਪੰਜਾਬੀਆਂ ਨੂੰ ਉਜਾੜੇ ਦਾ ਦੁੱਖ ਸਹਿਣਾ ਪਿਆ ਅਤੇ ਨਾਲ ਹੀ ਆਪਣੀ ਉਪਜਾਊ ਜ਼ਮੀਨ ਅਤੇ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਧਾਰਨ ਵਾਲੇ ਪਵਿੱਤਰ ਅਸਥਾਨ ਨੂੰ ਪਾਕਸਤਾਨ ਵਿਚ ਛੱਡ ਕੇ ਉਥੋਂ ਨਿਕਲਣਾ ਪਿਆ। ਸਾਹਨੀ ਨੇ ਅੱਗੋਂ ਕਿ ਸਿੱਖ ਭਾਰਤ ਦੇ ਸਭ ਤੋਂ ਵੱਧ ਦੇਸ਼ ਭਗਤ ਨਾਗਰਿਕ ਹਨ ਅਤੇ ਉਹਨਾ ਨੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਹੁਣ ਵੀ ਕਰ ਰਹੇ ਹਨ।

Exit mobile version