ਪਟਿਆਲਾ, 16 ਜੁਲਾਈ 2023: ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਜ਼ਿਲ੍ਹਾ ਪਟਿਆਲਾ ਦੇ ਦੁਧਨ ਸਾਧਾਂ ਅਤੇ ਪਾਤੜਾਂ ਖੇਤਰਾਂ ਵਿੱਚ ਪਿੰਡ ਵਾਸੀਆਂ ਨੂੰ ਤੁਰੰਤ ਰਾਹਤ ਸਮੱਗਰੀ ਵੰਡੀ। ਲਗਾਤਾਰ ਮੀਂਹ ਅਤੇ ਪਾਣੀ ਵਿਚ ਡੁੱਬਣ ਕਾਰਨ ਆਪਣੇ ਘਰਾਂ ਅਤੇ ਆਸਰਾ ਘਰਾਂ ਤੋਂ ਬਾਹਰ ਰਹਿ ਗਏ ਲੋਕਾਂ ਅਤੇ ਪਸ਼ੂਆਂ ਨੂੰ ਰਾਹਤ ਪ੍ਰਦਾਨ ਕਰਨ ਲਈ 500 ਤੋਂ ਵੱਧ ਤਰਪਾਲਾਂ ਵੰਡੀਆਂ ਗਈਆਂ।
ਸੈਪਟਿਕ ਐਲਰਜੀ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਡੈਟੋਲ ਅਤੇ ਬੀਟਾਡੀਨ ਵਰਗੀਆਂ ਦਵਾਈਆਂ ਵੰਡੀਆਂ ਗਈਆਂ। ਪਾਣੀ ਦੇ ਜਮਾਵ ਕਾਰਨ ਮੱਛਰ ਪੈਦਾ ਕਰਨਾ ਇੱਕ ਖ਼ਤਰਾ ਬਣ ਗਿਆ ਹੈ ਅਤੇ ਸਿਹਤ ਦੇ ਪ੍ਰਭਾਵਾਂ ਨੂੰ ਰੋਕਣ ਲਈ ਪਿੰਡ ਵਾਸੀਆਂ ਨੂੰ ਜ਼ਰੂਰੀ ਦਵਾਈਆਂ, ਮੱਛਰ ਭਜਾਉਣ ਵਾਲੀਆਂ ਦਵਾਈਆਂ ਅਤੇ ਮਲਮਾਂ ਮੁਹੱਈਆ ਕਰਵਾਈਆਂ ਗਈਆਂ ਹਨ।ਸਨ ਫਾਊਂਡੇਸ਼ਨ ਦੀ ਟੀਮ ਨੇ ਇਸ ਵਸਤਾਂ ਵਿਧਾਇਕ ਕੁਲਵੰਤ ਸਿੰਘ ਨੂੰ ਅਤੇ ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਨੂੰ ਸੌਂਪੀਆਂ।
ਸਾਹਨੀ ਨੇ ਹੜ੍ਹਾਂ ਤੋਂ ਬਹੁਤ ਪ੍ਰਭਾਵਿਤਮਵੇਸ਼ੀਆਂ ਅਤੇ ਹੋਰ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ। ਡੀਸੀ, ਪਟਿਆਲਾ, ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦੇ ਨਾਲ ਸਨ ਫਾਊਂਡੇਸ਼ਨ ਦੇ ਵਰਕਰਾਂ ਨੇ ਰਾਹਤ ਸਮੱਗਰੀ ਵੰਡਣ ਲਈ ਸਭ ਤੋਂ ਪ੍ਰਭਾਵਤ ਦੂਰ-ਦੁਰਾਡੇ ਦੇ ਪਿੰਡਾਂ ਦੇ ਅੰਦਰੂਨੀ ਹਿੱਸਿਆਂ ਨੂੰ ਚੁਣਿਆ। ਵਿਕਰਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਹ ਪੰਜਾਬ ਨੂੰ ਇਸ ਕੁਦਰਤੀ ਆਫ਼ਤ ਵਿੱਚੋਂ ਬਾਹਰ ਕੱਢਣ ਅਤੇ ਆਮ ਸਥਿਤੀ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਹਰ ਸੰਭਵ ਸਹਾਇਤਾ ਅਤੇ ਯਤਨ ਜਾਰੀ ਰੱਖਣਗੇ।