CM Bhagwant Mann

ਕਿਸਾਨਾਂ ਦੀ ਅੱਜ CM ਭਗਵੰਤ ਮਾਨ ਨਾਲ ਅਹਿਮ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 05 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਕਿਸਾਨ ਖੇਤੀ ਨੀਤੀ ਲਾਗੂ ਕਰਨ ਸਮੇਤ 8 ਮੁੱਖ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ। ਅੱਜ ਕਿਸਾਨਾਂ ਦੀ ਸੀਐਮ ਭਗਵੰਤ ਮਾਨ ਨਾਲ ਬੈਠਕ ਹੋਵੇਗੀ। ਇਹ ਬੈਠਕ ਚੰਡੀਗੜ੍ਹ ‘ਚ ਬਾਅਦ ਦੁਪਹਿਰ 3 ਵਜੇ ਹੋਵੇਗੀ।

ਬੈਠਕ ਤੋਂ ਬਾਅਦ ਕਿਸਾਨ ਭਵਿੱਖ ਦੀ ਰਣਨੀਤੀ ਤੈਅ ਕਰਨਗੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਘਰਸ਼ ਸਬੰਧੀ ਸਾਰੀ ਸਥਿਤੀ ਅੱਜ ਦੀ ਬੈਠਕ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

ਪੰਜਾਬ ਦੇ ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇਕੱਠੇ ਹੋਏ ਹਨ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨ ਚੰਡੀਗੜ੍ਹ ਪਹੁੰਚ ਗਏ ਸਨ। ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਚੰਡੀਗੜ੍ਹ ‘ਚ ਮੋਰਚਾ ਲਾਉਣ ਦੀ ਇਜਾਜ਼ਤ ਦੇ ਦਿੱਤੀ ਸੀ।

Scroll to Top