ਚੰਡੀਗੜ੍ਹ 12 ਦਸੰਬਰ 2021: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਹਲਕਾ ਸਨੌਰ ‘ਚ ਲੋਕਾਂ ਨੂੰ ਸੰਬੋਧਨ ਕਰਦਿਆਂ ਚੰਨੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਚੰਗਾ ਲੀਡਰ ਉਹ ਹੁੰਦਾ ਹੈ ਜੋ ਅਗਵਾਈ ਕਰੇ ਨਾ ਕਿ ਉਹ ਜੋ ਅੱਗੇ ਹੋਣ ਦੀ ਬਜਾਏ ਵਰਕਰਾਂ ਨੂੰ ਅੱਗੇ ਕਰ ਦੇਵੇ । ਸੁਖਬੀਰ ਬਾਦਲ ਨੇ ਪੰਜਾਬ (Punjab) ਸਰਕਾਰ ‘ਤੇ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਿ ਲੋਕਾਂ ‘ਤੇ ਅੱਤਿਆਚਾਰ ਹੋ ਰਹੇ ਹਨ। ਲੋਕਾਂ ਦੀਆਂ ਜ਼ਮੀਨਾਂ ‘ਤੇ ਕਬਜ਼ੇ ਕੀਤੇ ਗਏ ਹਨ। ਲੋਕਾਂ ‘ਤੇ ਝੂਠੇ ਕੇਸ ਦਰਜ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਇਨ੍ਹਾਂ ਸਾਰੇ ਲੋਕਾਂ ਨੂੰ ਇਨਸਾਫ਼ ਦਵਾਇਆ ਜਾਵੇਗਾ ਅਤੇ ਸਾਰੇ ਕੇਸ ਰੱਦ ਕਰ ਦਿੱਤੇ ਜਾਣਗੇ। ਸੁਖਬੀਰ ਬਾਦਲ (Sukhbir Singh Badal) ਨੇ ਕਿਹਾ ਕਿ ਇਹ ਸਭ ਤੋਂ ਵੱਡਾ ਰੇਤ ਮਾਫੀਆ, ਸ਼ਰਾਬ ਮਾਫੀਆ ਹੈ ਅਤੇ ਇਨ੍ਹਾਂ ਕੋਲ ਸਭ ਤੋਂ ਵੱਧ ਫਰਜ਼ੀ ਫੈਕਟਰੀਆਂ ਹਨ। ਪੰਜਾਬ (Punjab) ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।
ਸੁਖਬੀਰ ਬਾਦਲ (Sukhbir Singh Badal) ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਕੰਮ ਹੋਇਆ ਹੈ, ਉਹ ਸਾਰਾ ਵਿਕਾਸ ਉਦੋਂ ਹੋਇਆ ਹੈ ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ। ਪੰਜਾਬ ਦੀਆਂ 4 ਤੋਂ 6 ਲਾਈਨਾਂ ਦੀਆਂ ਸੜਕਾਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਤੋਂ ਹੀ ਬਣੀਆਂ ਹਨ। ਕਾਂਗਰਸ ਸਰਕਾਰ ਨੇ ਆਪਣੇ 5 ਸਾਲਾਂ ਵਿੱਚ ਕਿਸੇ ਵੀ ਬੱਚੇ ਨੂੰ ਵਜ਼ੀਫਾ ਨਹੀਂ ਦਿੱਤਾ। ਬਾਦਲ ਸਰਕਾਰ ਦੇ ਸਮੇਂ ਬੱਚਿਆਂ ਨੂੰ ਦੇਣ ਲਈ ਜੋ ਵਜ਼ੀਫਾ ਸ਼ੁਰੂ ਕੀਤਾ ਗਿਆ ਸੀ, ਉਹ ਬੰਦ ਕਰਵਾ ਦਿੱਤਾ। ਸੁਖਬੀਰ ਨੇ ਕਿਹਾ ਕਿ ਸਾਡੀ ਸਰਕਾਰ ਬਣਨ ‘ਤੇ ਅਸੀਂ ਫਿਰ ਤੋਂ ਬੱਚਿਆਂ ਨੂੰ ਵਜ਼ੀਫੇ ਦੇਵਾਂਗੇ।
ਨਵੰਬਰ 23, 2024 7:44 ਪੂਃ ਦੁਃ