ਮਾਵਾਂ-ਧੀਆਂ ਸਤਿਕਾਰ ਯੋਜਨਾ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਔਰਤਾਂ ਲਈ ਬਣੀ ਆਰਥਿਕ ਸਹਾਰਾ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਔਰਤਾਂ ਲਈ ਬਣੀ ਆਰਥਿਕ ਸਹਾਰਾ
ਹੁਣ ਹਰ ਮਹੀਨੇ ਖਾਤੇ ‘ਚ ਮਿਲ ਰਹੀ ਸਨਮਾਨ ਰਾਸ਼ੀ

ਪੰਜਾਬ ਦੀਆਂ ਔਰਤਾਂ ਨੂੰ ਹੁਣ ਹਰ ਮਹੀਨੇ ਸਿੱਧੀ ਉਨ੍ਹਾਂ ਦੇ ਖਾਤਿਆਂ ‘ਚ ਵਿੱਤੀ ਸਹਾਇਤਾ ਮਿਲ ਰਹੀ ਹੈ|ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰਕੇ ਔਰਤਾਂ ਦੇ ਸ਼ਕਤੀਕਰਨ ਅਤੇ ਉਹਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਇਤਿਹਾਸਕ ਕਦਮ ਚੁੱਕਿਆ ਹੈ|

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕੀਤੀ|ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਹਰ ਮਹੀਨੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਹਰ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਦੀ ਸਨਮਾਨ ਰਾਸ਼ੀ ਮਿਲੇਗੀ|ਇਹ ਸਨਮਾਨ ਰਾਸ਼ੀ ਸਿੱਧਾ ਲਾਭਪਾਤਰੀ ਔਰਤਾਂ ਦੇ ਖਾਤਿਆਂ ‘ਚ ਭੇਜੀ ਜਾਂਦੀ ਹੈ|

ਮਾਨ ਸਰਕਾਰ ਵੱਲੋਂ ਸਕੀਮ ਦੇ ਪਹਿਲੇ ਪੜਾਅ ‘ਚ ਪੰਜਾਬ ਦੀਆਂ ਯੋਗ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ‘ਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਭੇਜੀ ਜਾ ਚੁੱਕੀ ਹੈ|ਸਰਕਾਰ ਵੱਲੋਂ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਔਰਤਾਂ ਨੂੰ 4,500 ਰੁਪਏ ਅਤੇ ਬਾਕੀ ਹੋਰਨਾਂ ਔਰਤ ਨੂੰ 3,000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾ ਚੁੱਕੀ ਹੈ|ਇਹ ਵਿੱਤੀ ਸਹਾਇਤਾ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਵੱਡਾ ਸਹਾਰਾ ਬਣੀ ਹੈ|ਸਕੀਮ ਤਹਿਤ ਪੰਜਾਬ ਦੀਆਂ ਲਗਭੱਗ 97 ਫ਼ੀਸਦੀ ਔਰਤਾਂ ਨੂੰ ਲਾਭ ਮਿਲੇਗਾ ਅਤੇ ਇਸ ਲਈ ਸਰਕਾਰ ਨੇ ਬਜਟ ‘ਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ|ਜਿਨ੍ਹਾਂ ਔਰਤਾਂ ਨੂੰ ਪਹਿਲਾਂ ਹੀ ਪੈਨਸ਼ਨਾਂ ਮਿਲ ਰਹੀਆਂ ਹਨ, ਉਹ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ|

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈਣ ਲਈ 18 ਸਾਲ ਅਤੇ ਇਸ ਤੋਂ ਵੱਧ ਦੀ ਉਮਰ ਦੀਆਂ ਔਰਤਾਂ ਸੂਬੇ ਦੇ ਨਿਰਧਾਰਤ ਸਰਕਾਰੀ ਕੇਂਦਰਾਂ, ਜਿਵੇਂ ਕਿ ਆਂਗਣਵਾੜੀ ਕੇਂਦਰ, ਸੇਵਾ ਕੇਂਦਰ ਅਤੇ ਸਬੰਧਤ ਬਲਾਕ ਦਫ਼ਤਰ ‘ਚ ਆਫ਼ਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਰਾਹੀਂ ਅਰਜ਼ੀ ਦੇ ਸਕਦੀਆਂ ਹਨ|ਇਸ ਪ੍ਰਕਿਰਿਆ ‘ਚ ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੈ|ਲਾਭਪਾਤਰੀ ਕੋਲ ਪੰਜਾਬ ਦਾ ਵੋਟਰ ਆਈ.ਡੀ. ਕਾਰਡ, ਆਧਾਰ ਨਾਲ ਲਿੰਕ ਬੈਂਕ ਖਾਤਾ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਹੋਣਾ ਲਾਜ਼ਮੀ ਹੈ|

ਪੰਜਾਬ ਸਰਕਾਰ ਦੀ ਇਹ ਸਕੀਮ ਨਾ ਸਿਰਫ਼ ਔਰਤਾਂ ਪ੍ਰਤੀ ਸਨਮਾਨ ਨੂੰ ਦਰਸਾਉਂਦੀ ਹੈ, ਸਗੋਂ ਇਹ ਔਰਤਾਂ ਦੇ ਸਵੈ-ਮਾਣ ਅਤੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰੇਗੀ|ਇਹ ਵਿੱਤੀ ਸਹਾਇਤਾ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਵੱਡਾ ਸਹਾਰਾ ਬਣੀ ਹੈ|

Read More: ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਲਈ ਭਰੋਸੇਮੰਦ ਮੰਚ ਬਣੀ ਪੰਜਾਬ ਸਰਕਾਰ ਦੀ ‘ਆਨਲਾਈਨ ਮਿਲਣੀ’

ਵਿਦੇਸ਼

Scroll to Top