Site icon TheUnmute.com

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਹੁਣ ਤੱਕ 33,500 ਤੋਂ ਵੱਧ ਸੰਗਤਾਂ ਨੇ ਧਾਰਮਿਕ ਅਸਥਾਨਾਂ ਦੀ ਕੀਤੀ ਯਾਤਰਾ

Mukh Mantri Tirth Yatra Yojana

Mukh Mantri Tirth Yatra Yojana: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 27 ਨਵੰਬਰ 2023 ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ | ਇਸ ਸਕੀਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਮੁਤਾਬਕ ਲੋਕਾਂ ਨੂੰ ਭਾਈਚਾਰੇ ਤੇ ਅਮਨ ਦਾ ਸੰਦੇਸ਼ ਦਿੰਦੀ ਹੈ। ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂ ਮੁਫ਼ਤ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਸੁਵਿਧਾ ਦਿੱਤੀ ਗਈ |

ਤੀਰਥ ਅਸਥਾਨਾਂ ਦੀ ਯਾਤਰਾ ਲਈ ਆਉਣ-ਜਾਣ, ਖਾਣ-ਪੀਣ ਅਤੇ ਰਹਿਣ ਦਾ ਸਾਰਾਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਂਦਾ ਹੈ | ਇਸਦੇ ਨਾਲ ਹੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਇੱਕ ਕਿੱਟ ਜਿਸ ‘ਚ ਬੈੱਡਸ਼ੀਟ, ਕੰਬਲ, ਤੌਲੀਆ, ਤੇਲ ਅਤੇ ਕੰਘੀ ਆਦਿ ਜ਼ਰੂਰਤ ਦਾ ਸਮਾਨ ਵੀ ਮੁਫ਼ਤ ਦਿੱਤਾ ਜਾਂਦਾ ਹੈ | ‘ਮੁੱਖ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਪੰਜਾਬ ਦੇ ਵਸਨੀਕਾਂ ਨੇ ਆਪਣੀ ਪਸੰਦ ਦੇ ਤੀਰਥ ਸਥਾਨਾਂ ਦੀ ਬੱਸ ਅਤੇ ਰੇਲਗੱਡੀ ਰਾਹੀਂ ਮੁਫ਼ਤ ਯਾਤਰਾ ਕਰਕੇ ਦਰਸ਼ਨ ਕੀਤੇ | ਪੰਜਾਬ ਸਰਕਾਰ ਮੁਤਾਬਕ ਹੁਣ ਤੱਕ 33,500 ਤੋਂ ਵੱਧ ਸੰਗਤਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਲਾਭ ਲਿਆ ਹੈ |

ਕਿਸੇ ਐਮਰਜੈਂਸੀ ਨਾਲ ਨਜਿੱਠਣ ਲਈ ਇਨ੍ਹਾਂ ਯਾਤਰੀਆਂ ਨਾਲ ਡਾਕਟਰਾਂ, ਵਲੰਟੀਅਰਾਂ ਤੇ ਅਧਿਕਾਰੀਆਂ ਦੀ ਇਕ ਟੀਮ ਸਫ਼ਰ ਕਰਦੀ ਹੈ | ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ, ਵਾਰਾਨਸੀ, ਮਥੁਰਾ, ਅਜਮੇਰ ਸ਼ਰੀਫ਼ ਤੇ ਹੋਰ ਸਥਾਨਾਂ ਦੇ ਦਰਸ਼ਨ ਕਰਵਾਏ ਗਏ। ਬੱਸਾਂ ਰਾਹੀਂ ਸ਼ਰਧਾਲੂ ਲਈ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੀ ਯਾਤਰਾ ਸ਼ਾਮਲ ਹੈ | ਹਰੇਕ ਬੱਸ ‘ਚ 43 ਯਾਤਰੀ ਸਵਾਰ ਹੋ ਸਕਦੇ ਹਨ। ਸ਼ਰਤ ਇਹ ਹੈ ਕਿ ਲਾਭਪਾਤਰੀ ਡਾਕਟਰੀ ਤੌਰ ‘ਤੇ ਫਿੱਟ ਹੋਣਾ ਚਾਹੀਦਾ ਹੈ ਅਤੇ ਆਸਾਨੀ ਨਾਲ ਯਾਤਰਾ ਕਰਨ ਦੀ ਸਥਿਤੀ ‘ਚ ਹੋਣਾ ਚਾਹੀਦਾ ਹੈ।

ਪੰਜਾਬ ਸਰਕਾਰ ਦੀ ਮੁਫ਼ਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ (Mukh Mantri Tirth Yatra Yojana) ਲਈ ਔਨਲਾਈਨ ਅਪਲਾਈ ਕਰਨ ਪੰਜਾਬ ਦਾ ਰਿਹਾਇਸ਼ੀ ਸਬੂਤ, ਵੋਟਰ ਪਛਾਣ ਪੱਤਰ, ਆਧਾਰ ਕਾਰਡ, ਉਮਰ ਦਾ ਸਬੂਤ, ਮੋਬਾਇਲ ਨੰਬਰ, ਈਮੇਲ ਆਈ.ਡੀ ਅਤੇ ਸਿਹਤ ਸਰਟੀਫਿਕੇਟ ਦਸਤਾਵੇਜ਼ਾਂ ਦੀ ਲੋੜ ਹੁੰਦੀ ਹੈ| ਲਾਭਪਾਤਰੀ ਦੀ ਉਮਰ 60 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ 75 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਆਪਣੇ ਨਾਲ ਇਕ ਨੌਜਵਾਨ ਨੂੰ ਦੇਖਭਾਲ ਲਈ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਗਈ। ਚੁਣੇ ਗਏ ਲਾਭਪਾਤਰੀ ਨੂੰ ਉਨ੍ਹਾਂ ਦੇ ਮੋਬਾਈਲ ਨੰਬਰ ‘ਤੇ ਐਸਐਮਐਸ ਰਾਹੀਂ ਸੂਚਿਤ ਕੀਤਾ ਜਾਂਦਾ ਹੈ ।

Exit mobile version