ਚੰਡੀਗੜ੍ਹ, 20 ਅਪ੍ਰੈਲ 2023: ਮੁਖਤਾਰ ਅੰਸਾਰੀ (Mukhtar Ansari) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਕਾਂਗਰਸ ਸਰਕਾਰ ਨੇ ਮਹਿੰਗੇ ਵਕੀਲ ਰੱਖੇ ਸਨ। ਦੂਜੇ ਪਾਸੇ ਸੁਪਰੀਮ ਕੋਰਟ ਦੇ ਵਕੀਲ ਦਾ 55 ਲੱਖ ਰੁਪਏ ਦਾ ਬਕਾਇਆ ਖੜ੍ਹਾ ਹੈ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਸੀਐਮਓ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ ਨੇ ਟਵੀਟ ਕਰਕੇ ਦਿੱਤੀ ਗਈ ਹੈ ।
ਦੂਜੇ ਪਾਸੇ ਕੁਝ ਸਮੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਯੂ.ਪੀ.ਦੇ ਅਪਰਾਧੀ ਨੂੰ ਰੋਪੜ ਜੇਲ ਚ ਸੁੱਖ-ਸਹੂਲਤਾਂ ਦੇ ਕੇ ਰੱਖਿਆ ਗਿਆ, 48 ਵਾਰ ਵਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀ ਕੀਤਾ | ਮਹਿੰਗੇ ਵਕੀਲ ਕੀਤੇ ਗਏ ਜਿਸਦਾ ਖ਼ਰਚਾ 55 ਲੱਖ ਹੈ | ਮੈਂ ਲੋਕਾਂ ਦੇ ਟੈਕਸ ‘ਚੋਂ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ ਹੈ | ਜਿਹੜੇ ਮੰਤਰੀਆਂ ਦੇ ਹੁਕਮਾਂ ਤੇ ਇਹ ਫੈਸਲਾ ਹੋਇਆ ਖਰਚਾ ਓਹਨਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ..