July 7, 2024 4:56 pm
Randhawa and Raja Waring

ਮੁਕਤਸਰ ਸਾਹਿਬ ਪ੍ਰਦਸ਼ਨਕਾਰੀਆ ਨੇ ਰੰਧਾਵਾ ਅਤੇ ਰਾਜਾ ਵੜਿੰਗ ਦਾ ਘਿਰਾਓ ਕਰ ਕੀਤੀ ਨਾਅਰੇਬਾਜ਼ੀ

ਮੁਕਤਸਰ ਸਾਹਿਬ 26 ਨਵੰਬਰ 2021 : ਪੰਜਾਬ ਦੇ ਮੁਕਤਸਰ ਸਾਹਿਬ ‘ਚ ਅੱਜ ਠੇਕਾ ਸੰਘਰਸ਼ ਮਾਰਚ, NHM ਅਤੇ ਆਂਗਣਵਾੜੀ ਵਰਕਰਾਂ ਨੇ ਹੰਗਾਮਾ ਕੀਤਾ। ਠੇਕਾ ਮੁਲਾਜ਼ਮਾਂ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਘਿਰਾਓ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਸੁਖਜਿੰਦਰ ਰੰਧਾਵਾ ਇੱਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਨ ਲਈ ਪੁੱਜੇ ਸਨ।
ਉਨ੍ਹਾਂ ਨਾਲ ਆਏ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਠੇਕਾ ਮੁਲਾਜ਼ਮਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਥਿਤੀ ਇੱਥੋਂ ਤੱਕ ਬਣ ਗਈ ਕਿ ਡਿਪਟੀ ਸੀਐਮ ਰੰਧਾਵਾ ਅਤੇ ਮੰਤਰੀ ਰਾਜਾ ਵੜਿੰਗ ਨੇ ਕਾਰ ਤੋਂ ਹੇਠਾਂ ਉਤਰ ਕੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਇਸ ਦੇ ਬਾਵਜੂਦ ਠੇਕਾ ਮੁਲਾਜ਼ਮਾਂ ਨੇ ਧਰਨਾ ਜਾਰੀ ਰੱਖਿਆ। ਇਸ ਦੌਰਾਨ ਪੁਲਿਸ ਨਾਲ ਠੇਕਾ ਮੁਲਾਜ਼ਮਾਂ ਦੀ ਜ਼ਬਰਦਸਤ ਝੜਪ ਵੀ ਹੋਈ। ਇਸ ‘ਤੇ ਡਿਪਟੀ ਸੀਐਮ ਰੰਧਾਵਾ ਨੇ ਵਰਕਰਾਂ ਨਾਲ ਗੁੱਸੇ ਵਿਚ ਵੀ ਗੱਲ ਕੀਤੀ।
ਉਨ੍ਹਾਂ ਡੀਸੀ ਨੂੰ ਹੁਕਮ ਦਿੱਤੇ ਕਿ ਜਿਹੜੇ ਮੁਲਾਜ਼ਮ ਡਿਊਟੀ ਛੱਡ ਕੇ ਆਏ ਹਨ, ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ। ਇਸ ’ਤੇ ਠੇਕਾ ਮੁਲਾਜ਼ਮਾਂ ਨੇ ਰੰਧਾਵਾ ਦੀ ਕਾਰ ਅੱਗੇ ਧਰਨਾ ਲਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਬਾਅਦ ਵਿੱਚ ਮੰਤਰੀ ਰਾਜਾ ਵੜਿੰਗ ਨੇ ਵਰਕਰਾਂ ਨੂੰ ਆਪਣੇ ਵਫ਼ਦ ਨਾਲ ਗੱਲਬਾਤ ਕਰਨ ਦਾ ਭਰੋਸਾ ਦੇ ਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।