Mumbai

Mumbai: ਘਾਟਕੋਪਰ ਇਲਾਕੇ ‘ਚ ਹਸਪਤਾਲ ਨੇੜੇ ਇਮਾਰਤ ‘ਚ ਲੱਗੀ ਅੱਗ, ਇੱਕ ਵਿਅਕਤੀ ਦੀ ਮੌਤ ਦੋ ਝੁਲਸੇ

ਚੰਡੀਗੜ੍ਹ 17 ਦਸੰਬਰ 2022 : ਮੁੰਬਈ (Mumbai) ਦੇ ਘਾਟਕੋਪਰ ਇਲਾਕੇ ‘ਚ ਪਾਰੇਖ ਹਸਪਤਾਲ ਨੇੜੇ ਇਕ ਇਮਾਰਤ ‘ਚ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਘਾਟਕੋਪਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹਸਪਤਾਲ ਦੇ ਨੇੜੇ ਵਿਸ਼ਵਾਸ ਭਵਨ ਸਥਿਤ ਇੱਕ ਪੀਜ਼ਾ ਰੈਸਟੋਰੈਂਟ ਵਿੱਚ ਅੱਗ ਲੱਗਣ ਕਾਰਨ ਵਾਪਰੀ।  ਮੁੰਬਈ ਫਾਇਰ ਸਰਵਿਸ ਨੇ ਕਿਹਾ ਕਿ ਪਾਰੇਖ ਹਸਪਤਾਲ ਵਿੱਚ ਦਾਖਲ22 ਜਣਿਆਂ ਨੂੰ ਨੇੜਲੇ ਵਿਸ਼ਵਾਸ ਭਵਨ ਵਿੱਚ ਸਥਿਤ ਇੱਕ ਪੀਜ਼ਾ ਰੈਸਟੋਰੈਂਟ ਵਿੱਚ ਅੱਗ ਲੱਗਣ ਤੋਂ ਬਾਅਦ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸ਼ਿਕਾਇਤ ਤੋਂ ਬਾਅਦ ਦੂਜੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਪੁਣੇ ‘ਚ ਭੀਮਾ ਕੋਰੇਗਾਂਵ ਇਲਾਕੇ ਦੇ ਨੇੜੇ ਏਅਰ ਫਿਲਟਰ ਕੰਪਨੀ ‘ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪੁਣੇ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ ਛੇ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਹਨ। ਅੱਗ ਲੱਗਣ ਕਾਰਨ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ।ਦੇ ਘਾਟਕੋਪਰ ਇਲਾਕੇ ‘ਚ ਪਾਰੇਖ ਹਸਪਤਾਲ ਨੇੜੇ ਇਕ ਇਮਾਰਤ ‘ਚ ਭਿਆਨਕ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਘਾਟਕੋਪਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਝੁਲਸ ਗਏ ਹਨ | ਦਮਕਲ ਵਿਭਾਗ ਵਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹਸਪਤਾਲ ਦੇ ਨੇੜੇ ਵਿਸ਼ਵਾਸ ਭਵਨ ਸਥਿਤ ਇੱਕ ਪੀਜ਼ਾ ਰੈਸਟੋਰੈਂਟ ਵਿੱਚ ਅੱਗ ਲੱਗਣ ਕਾਰਨ ਵਾਪਰੀ ਹੈ । ਮੁੰਬਈ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਪਾਰੇਖ ਹਸਪਤਾਲ ਵਿੱਚ ਦਾਖਲ 22 ਮਰੀਜ਼ਾਂ ਨੂੰ ਨੇੜਲੇ ਵਿਸ਼ਵਾਸ ਭਵਨ ਵਿੱਚ ਸਥਿਤ ਇੱਕ ਪੀਜ਼ਾ ਰੈਸਟੋਰੈਂਟ ਵਿੱਚ ਅੱਗ ਲੱਗਣ ਤੋਂ ਬਾਅਦ ਸਾਹ ਲੈਣ ਵਿੱਚ ਮੁਸ਼ਕਿਲ ਹੋਣ ਦੀ ਸ਼ਿਕਾਇਤ ਤੋਂ ਬਾਅਦ ਦੂਜੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਪੁਣੇ ‘ਚ ਭੀਮਾ ਕੋਰੇਗਾਂਵ ਇਲਾਕੇ ਦੇ ਨੇੜੇ ਏਅਰ ਫਿਲਟਰ ਕੰਪਨੀ ‘ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪੁਣੇ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ ਛੇ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਹਨ ਅਤੇ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ।

Scroll to Top