Goregaon

ਮੁੰਬਈ: ਗੋਰੋਗਾਂਵ ‘ਚ ਸੁਸਾਇਟੀ ਦੀ ਇਮਾਰਤ ‘ਚ ਲੱਗੀ ਭਿਆਨਕ ਅੱਗ, 7 ਜਣਿਆਂ ਦੀ ਮੌਤ, 51 ਜਣੇ ਜ਼ਖਮੀ

ਚੰਡੀਗੜ੍ਹ, 06 ਅਕਤੂਬਰ 2023: ਮੁੰਬਈ ਦੇ ਗੋਰੋਗਾਂਵ (Goregaon) ਵਿੱਚ ਸ਼ੁੱਕਰਵਾਰ ਤੜਕੇ ਇੱਕ ਸੁਸਾਇਟੀ ਦੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 7 ਜਣਿਆਂ ਦੀ ਮੌਤ ਦੀ ਖ਼ਬਰ ਹੈ, ਜਦਕਿ 51 ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਪੰਜ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੀਐਮਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ 3 ਵਜੇ ਜੈ ਭਵਾਨੀ ਭਵਨ ਵਿੱਚ ਲੱਗੀ। ਇਹ ਸੱਤ ਮੰਜ਼ਿਲਾ ਇਮਾਰਤ ਗੋਰੇਗਾਂਵ ਪੱਛਮੀ ਦੇ ਆਜ਼ਾਦ ਨਗਰ ਇਲਾਕੇ ਵਿੱਚ ਸਥਿਤ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਇਸ ਅੱਗ ‘ਚ 46 ਜਣੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਕੂਪ ਅਤੇ ਐਚਬੀਟੀ ਹਸਪਤਾਲਾਂ ਵਿੱਚ 39 ਜਣਿਆਂ ਦਾ ਇਲਾਜ ਚੱਲ ਰਿਹਾ ਹੈ। ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਦੋ ਬੱਚਿਆਂ ਅਤੇ ਦੋ ਔਰਤਾਂ ਸਮੇਤ ਛੇ ਜਣਿਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ। ਹੋਰ ਜ਼ਖ਼ਮੀਆਂ ਦਾ ਦੋਵਾਂ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।

ਮੁੰਬਈ ਦੇ ਗੋਰੇਗਾਂਵ (Goregaon) ‘ਚ ਅੱਗ ਲੱਗਣ ‘ਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ, “ਮੈਂ ਲਗਾਤਾਰ ਨਗਰ ਨਿਗਮ ਕਮਿਸ਼ਨਰ ਅਤੇ ਪੁਲਿਸ ਨਾਲ ਗੱਲ ਕਰ ਰਿਹਾ ਹਾਂ… ਜੋ ਹੋਇਆ ਉਹ ਮੰਦਭਾਗਾ ਹੈ। ਮੈਂ ਇਸ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ, ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ… ਜੋ ਜ਼ਖਮੀ ਹੋਏ ਹਨ, ਉਨ੍ਹਾਂ ਦਾ ਇਲਾਜ ਸਰਕਾਰ ਵੱਲੋਂ ਕੀਤਾ ਜਾਵੇਗਾ…

ਇਸ ਦੇ ਨਾਲ ਹੀ ਮਹਾਰਾਸ਼ਟਰ ਸਰਕਾਰ ਵੱਲੋਂ ਇਸ ਘਟਨਾ ਲਈ ਉੱਚ ਪੱਧਰੀ ਜਾਂਚ ਲਈ ਇਕ ਕਮੇਟੀ ਬਣਾਈ ਜਾਵੇਗੀ, ਜੋ 15 ਦਿਨਾਂ ‘ਚ ਆਪਣੀ ਰਿਪੋਰਟ ਦੇਵੇਗੀ।’ ਇਸ ਹਾਦਸੇ ‘ਚ ਮੌਤ ਹੋ ਗਈ।” ਮੁਆਵਜ਼ਾ ਦਿੱਤਾ ਜਾਵੇਗਾ… ਜ਼ਖਮੀਆਂ ਦਾ ਵਧੀਆ ਇਲਾਜ ਕੀਤਾ ਜਾਵੇਗਾ।

Scroll to Top