Tahawwur Rana

ਮੁੰਬਈ ਹ.ਮ.ਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਛੇਤੀ ਨਹੀਂ ਲਿਆਂਦਾ ਜਾਵੇਗਾ ਭਾਰਤ, ਹਵਾਲਗੀ ਪ੍ਰਕਿਰਿਆ ਤੇਜ਼

ਚੰਡੀਗੜ੍ਹ, 09 ਅਪ੍ਰੈਲ 2025: ਮੁੰਬਈ ਅੱ.ਤ.ਵਾ.ਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ (Tahawwur Rana) ਨੂੰ ਛੇਤੀ ਹੀ ਅਮਰੀਕਾ ਤੋਂ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਤੋਂ ਜਾਂਚ ਏਜੰਸੀਆਂ ਦੀ ਟੀਮ ਅਮਰੀਕਾ ਪਹੁੰਚ ਗਈ ਹੈ। ਟੀਮ ਅਮਰੀਕੀ ਅਧਿਕਾਰੀਆਂ ਨਾਲ ਸਾਰੀਆਂ ਕਾਗਜ਼ੀ ਕਾਰਵਾਈਆਂ ਅਤੇ ਕਾਨੂੰਨੀ ਰਸਮਾਂ ਪੂਰੀਆਂ ਕਰਨ ‘ਚ ਰੁੱਝੀ ਹੋਈ ਹੈ।

ਪਿਛਲੇ ਮਹੀਨੇ ਦੇ ਸ਼ੁਰੂ ‘ਚ ਤਹਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਸਾਫ਼ ਹੋ ਗਿਆ ਸੀ। ਅਮਰੀਕੀ ਸੁਪਰੀਮ ਕੋਰਟ ਨੇ ਤਹਵੁਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਜਿਸ ‘ਚ ਉਨ੍ਹਾਂ ਨੇ ਭਾਰਤ ਹਵਾਲਗੀ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਤਹਵੁਰ ਨੇ ਦਲੀਲ ਦਿੱਤੀ ਸੀ ਕਿ ਜੇਕਰ ਉਸਨੂੰ ਭਾਰਤ ਹਵਾਲਗੀ ਕੀਤੀ ਜਾਂਦੀ ਹੈ, ਤਾਂ ਉਸਨੂੰ ਉੱਥੇ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤਸੀਹੇ ਦਿੱਤੇ ਜਾ ਸਕਦੇ ਹਨ।

ਇਸ ਤੋਂ ਪਹਿਲਾਂ, ਤਹੱਵੁਰ ਰਾਣਾ (Tahawwur Rana) ਨੇ ਭਾਰਤ ਨੂੰ ਆਪਣੀ ਹਵਾਲਗੀ ਤੋਂ ਬਚਣ ਲਈ ਇੱਕ ਨਵੀਂ ਚਾਲ ਅਪਣਾਈ ਸੀ। ਰਾਣਾ ਨੇ ਆਪਣੀ ਹਵਾਲਗੀ ਨੂੰ ਰੋਕਣ ਲਈ ਅਮਰੀਕੀ ਸੁਪਰੀਮ ਕੋਰਟ ‘ਚ ਐਮਰਜੈਂਸੀ ਪਟੀਸ਼ਨ ਦਾਇਰ ਕੀਤੀ ਸੀ।

ਅਮਰੀਕਾ ਦੇ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ‘ਚ ਸੰਬੋਧਨ ਕਰਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਸੀ ਕਿ ਮੁੰਬਈ ਅੱ.ਤ.ਵਾ.ਦੀ ਹਮਲੇ ਦੇ ਮਾਸਟਰਮਾਈਂਡਾਂ ‘ਚੋਂ ਇੱਕ ਦੀ ਭਾਰਤ ‘ਚ ਨਿਆਂ ਦਾ ਸਾਹਮਣਾ ਕਰਨ ਲਈ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

Read More: Tahawwur Rana: ਤਹੱਵੁਰ ਰਾਣਾ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ, ਅਮਰੀਕੀ ਸੁਪਰੀਮ ਕੋਰਟ ‘ਚ ਨਹੀਂ ਚੱਲੀਆਂ ਦਲੀਲਾਂ

Scroll to Top