13 ਦਸੰਬਰ 2024: ਮੁੰਬਈ (mumbai) ਦੇ ਡੋਂਗਰੀ ਇਲਾਕੇ ‘ਚ ਸਥਿਤ ਨੂਰ ਵਿਲਾ (Noor Villa) ਨਾਂ ਦੀ ਚਾਰ ਮੰਜ਼ਿਲਾ ਇਮਾਰਤ (Dongri area of Mumbai suddenly collapsed) ਦਾ ਇਕ ਹਿੱਸਾ ਅਚਾਨਕ ਢਹਿ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਬੀਐਮਸੀ (Brihanmumbai Municipal Corporation), ਫਾਇਰ ਵਿਭਾਗ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਮਲਬਾ (spot and started the work of removing the debris) ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ।
ਖੁਸ਼ਕਿਸਮਤੀ ਇਹ ਰਹੀ ਹੈ ਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਣੀ ਨੁਕਸਾਨ ਨਹੀਂ ਹੋਇਆ ਹੀ, ਵਿਧਾਇਕ ਅਮੀਨ ਪਟੇਲ ਨੇ ਵੀ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਇਮਾਰਤ ‘ਚ ਕਈ ਤਰੇੜਾਂ ਆ ਗਈਆਂ ਹਨ ਅਤੇ ਇਸ ਦੀ ਮੁਰੰਮਤ ਦੀ ਸਖ਼ਤ ਲੋੜ ਹੈ।
ਅਮੀਨ ਪਟੇਲ ਨੇ ਅੱਗੇ ਦੱਸਿਆ ਕਿ ਇਸ ਇਮਾਰਤ ਦੀ ਮੁਰੰਮਤ ਲਈ ਫੰਡਾਂ ਦਾ ਪ੍ਰਬੰਧ ਕੀਤਾ ਗਿਆ ਸੀ ਪਰ ਬਦਕਿਸਮਤੀ ਨਾਲ ਮੁਰੰਮਤ ਦਾ ਕੰਮ ਸਮੇਂ ਸਿਰ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਇਮਾਰਤ ਦੀ ਮਾੜੀ ਹਾਲਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਸ ਨੂੰ ਪਹਿਲਾਂ ਹੀ ਖਾਲੀ ਕਰਵਾ ਲਿਆ ਗਿਆ ਸੀ, ਜਿਸ ਕਾਰਨ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਦੇ ਸਮੇਂ ਮੌਕੇ ‘ਤੇ ਕੁਝ ਸਥਾਨਕ ਲੋਕ ਮੌਜੂਦ ਸਨ, ਜਿਨ੍ਹਾਂ ਨੇ ਇਮਾਰਤ ਦੇ ਡਿੱਗਣ ਦੀ ਵੀਡੀਓ ਬਣਾਈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਮਾਰਤ ਦਾ ਇਕ ਹਿੱਸਾ ਅਚਾਨਕ ਢਹਿ ਗਿਆ ਅਤੇ ਮਲਬੇ ‘ਚ ਬਦਲ ਗਿਆ।
Also More: Mumbai News: ਰਾਜ ਕਪੂਰ ਦੇ ਜਨਮਦਿਨ ਤੋਂ ਪਹਿਲਾਂ ਕਪੂਰ ਪਰਿਵਾਰ ਨੇ PM ਨਾਲ ਕੀਤੀ ਮੁਲਾਕਾਤ