ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਮਾਮਲੇ ‘ਚ ਮੁੰਬਈ ਪੁਲਿਸ ਵੱਲੋਂ ਜਲੰਧਰ ਤੋਂ 2 ਜਣੇ ਗ੍ਰਿਫਤਾਰ

Salman

ਚੰਡੀਗੜ੍ਹ, 26 ਅਪ੍ਰੈਲ 2024: ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਗੋਲੀਬਾਰੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਪੰਜਾਬ ਦੇ ਜਲੰਧਰ ਤੋਂ ਦੋ ਹੋਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਮੁੰਬਈ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਉਕਤ ਮੁਲਜ਼ਮਾਂ ‘ਤੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ‘ਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ਹਨ |

ਜਲੰਧਰ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਅਨੁਜ ਟਰੱਕ ‘ਤੇ ਹੈਲਪਰ ਦਾ ਕੰਮ ਕਰਦਾ ਸੀ। ਸੁਭਾਸ਼ ਇੱਕ ਕਿਸਾਨ ਹੈ ਅਤੇ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਅਨੁਜ ਖ਼ਿਲਾਫ਼ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ‘ਚ ਕਈ ਮਾਮਲੇ ਦਰਜ ਹਨ ਅਤੇ ਲਾਰੈਂਸ ਗੈਂਗ ਨਾਲ ਸੰਬੰਧ ਦੱਸੇ ਜਾਂਦੇ ਹਨ । ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ 15 ਮਾਰਚ ਨੂੰ ਪਨਵੇਲ ਵਿੱਚ ਦੋ ਪਿਸਤੌਲਾਂ ਦੀ ਡਿਲੀਵਰੀ ਕੀਤੀ ਸੀ। ਮੁੱਢਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਵੀਰਵਾਰ ਨੂੰ ਜਲੰਧਰ ਪਹੁੰਚੀ ਸੀ। ਜ਼ਿਲ੍ਹਾ ਪੁਲਿਸ ਨਾਲ ਸੰਪਰਕ ਕਰਨ ’ਤੇ ਟੀਮ ਨੇ ਰਾਤ ਨੂੰ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।