ਲਾਰੈਂਸ ਬਿਸ਼ਨੋਈ

ਮੁੰਬਈ ਪੁਲਿਸ ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਰਾ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ

ਚੰਡੀਗੜ੍ਹ, ਪੰਜਾਬ, 27 ਅਪ੍ਰੈਲ 2024: ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਦੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ।

ਮੁੰਬਈ ਕ੍ਰਾਈਮ ਬ੍ਰਾਂਚ ਨੇ ਬੀਤੇ ਦਿਨੀਂ ਜਲੰਧਰ ਤੋਂ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ‘ਤੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ਹਨ | ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਮੁਲਜ਼ਮ ਅਨੁਜ ਟਰੱਕ ’ਤੇ ਹੈਲਪਰ ਵਜੋਂ ਕੰਮ ਕਰਦਾ ਸੀ।

Scroll to Top