July 2, 2024 8:26 pm
Bandra-Worli sea link road

Mumbai: ਬਾਂਦਰਾ-ਵਰਲੀ ਸੀ ਲਿੰਕ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ, 5 ਜਣਿਆ ਦੀ ਮੌਤ, 13 ਗੰਭੀਰ ਜ਼ਖਮੀ

ਚੰਡੀਗੜ੍ਹ 05 ਅਕਤੂਬਰ 2022: ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ ਰੋਡ (Bandra-Worli sea link road) ‘ਤੇ ਬੁੱਧਵਾਰ ਤੜਕੇ ਇਕ ਤੇਜ਼ ਰਫਤਾਰ ਕਾਰ ਦੇ ਹਾਦਸਾਗ੍ਰਸਤ ਹੋਣ ਕਾਰਨ 5 ਜਣਿਆ ਦੀ ਮੌਤ ਹੋ ਗਈ ਅਤੇ 13 ਜਣੇ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਦਕਿ ਅੱਠ ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਕਾਰ ਸੜਕ ਕਿਨਾਰੇ ਖੜ੍ਹੀ ਐਂਬੂਲੈਂਸ, ਕਾਰ ਅਤੇ ਕੁਝ ਹੋਰ ਵਾਹਨਾਂ ਨਾਲ ਟਕਰਾ ਗਈ।

ਦਰਅਸਲ ਇਹ ਹਾਦਸਾ ਉਸ ਵੇਲੇ ਹੋਇਆ ਜਦੋਂ ਜ਼ਖਮੀਆਂ ਨੂੰ ਲੈਣ ਲਈ ਕਾਰ ਅਤੇ ਐਂਬੂਲੈਂਸ ਬੁਲਾਈ ਗਈ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਾਦਸੇ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਬਾਂਦਰਾ ਤੋਂ ਵਰਲੀ ਜਾਣ ਵਾਲੀ ਸੜਕ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਅਜੇ ਤੱਕ ਸਿਰਫ ਇਹੀ ਸੂਚਨਾ ਮਿਲੀ ਹੈ, ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।