Site icon TheUnmute.com

Bribe News: ਨਗਰ ਨਿਗਮ ਦੇ ਬਿਲਡਿੰਗ ਇੰਸਪੈਕਟਰ ਨਕਸ਼ ਨਵੀਸ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Bribe News

ਚੰਡੀਗੜ੍ਹ, 21 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਨਕਸ਼ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਲੈਂਦੇ ਗ੍ਰਿਫਤਾਰ ਕੀਤਾ ਹੈ |ਵਿਜੀਲੈਂਸ ਬਿਊਰੋ ਮੁਤਾਬਕ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸੰਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਬਠਿੰਡਾ ਵਿੱਚ ਉਸਾਰੀ ਅਧੀਨ ਇੱਕ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਨਿੱਜੀ ਨਕਸ਼ਾ ਨਵੀਸ ਰਾਹੀਂ ਪ੍ਰਤੀ ਫਾਈਲ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਦੇ ਮੁਤਾਬਕ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਲਈ 80,000 ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਧਮਕੀ ਦਿੱਤੀ ਸੀ ਕਿ ਜੇਕਰ ਇਹ ਰਕਮ ਨਾ ਦਿੱਤੀ ਗਈ ਤਾਂ ਉਹ ਫਾਈਲਾਂ ‘ਤੇ ਇਤਰਾਜ਼ ਉਠਾਉਣਗੇ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਬਠਿੰਡਾ ਯੂਨਿਟ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ 30 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਤੋਂ ਬਾਅਦ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Read More: Bribe Case: ਬਿਜਲੀ ਮੀਟਰ ਲਗਾਉਣ ਦੇ ਬਦਲੇ ਰਿਸ਼ਵਤ ਲੈਂਦੇ JE ਤੇ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Exit mobile version