ਚੰਡੀਗੜ੍ਹ, 04 ਨਵੰਬਰ 2023: ਪੰਜਾਬ ‘ਚ ਨਗਰ ਨਿਗਮ (Municipal Corporation) ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਵਾਰਡਬੰਦੀ ਦੇ ਕੰਮ ਵਿੱਚ ਦੇਰੀ ਹੋਣ ਕਾਰਨ ਵਿਕਾਸ ਕਾਰਜ ਅੜਿੱਕੇ ਪਏ ਹਨ। ਰਿਪੋਰਟਾਂ ਅਨੁਸਾਰ ਆਉਣ ਵਾਲੇ ਦੋ ਮਹੀਨਿਆਂ ਵਿੱਚ ਸਾਰੇ ਪੰਜ ਨਗਰ ਨਿਗਮਾਂ ਵਿੱਚ ਚੋਣਾਂ ਹੋਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਅਕਤੂਬਰ ਵਿੱਚ ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ (Municipal Corporation) ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਨੋਟੀਫਿਕੇਸ਼ਨ ਅਨੁਸਾਰ ਇਹ ਕਿਹਾ ਗਿਆ ਸੀ ਕਿ ਚੋਣਾਂ 1 ਤੋਂ 15 ਨਵੰਬਰ ਦਰਮਿਆਨ ਹੋਣਗੀਆਂ। ਸਰਕਾਰ ਪਹਿਲਾਂ ਹੀ 39 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਚੁੱਕੀ ਹੈ। ਸੂਬਾਈ ਚੋਣ ਕਮਿਸ਼ਨ ਨੇ ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਚਿੱਠੀ ਵਿਚ ਲਿਖਿਆ ਹੈ ਕਿ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀਆਂ 21 ਨਵੰਬਰ ਤੱਕ ਪ੍ਰਕਾਸ਼ਤ ਕੀਤੀਆਂ ਜਾਣ।