July 7, 2024 2:23 pm
Municipal Corporation UT Punjab

Chandiagrh: ਮਿਊਂਸੀਪਲ ਕਾਰਪੋਰੇਸ਼ਨ ਯੂ.ਟੀ. ਚੰਡੀਗੜ ਦੀਆਂ ਆਮ ਚੋਣਾਂ ਦੇ ਮੱਦੇਨਜਰ ਪੰਜਾਬ ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ

ਚੰਡੀਗੜ੍ਹ 23 ਦਸੰਬਰ 2021: ਪੰਜਾਬ ਸਰਕਾਰ (Punjab government) ਨੇ ਮਿਊਂਸੀਪਲ ਕਾਰਪੋਰੇਸ਼ਨ (Municipal Corporation Chandigarh .UT ) ਯੂ.ਟੀ. ਚੰਡੀਗੜ ਦੀਆਂ 24 ਦਸੰਬਰ, 2021 ਯਾਨੀ ਕੱਲ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਯੂ.ਟੀ., ਚੰਡੀਗੜ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ,ਸਰਕਾਰੀ ਵਿੱਦਿਅਕ ਅਦਾਰਿਆਂ ਅਤੇ ਕਾਰਪੋਰੇਸ਼ਨਾਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ । ਪੰਜਾਬ ਸਰਕਾਰ ਨੇ ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਪੰਜਾਬ ਸਰਕਾਰ (Punjab government) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਯੂ.ਟੀ. ਚੰਡੀਗੜ (Chandigarh .UT ) ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ , ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 24 ਦਸੰਬਰ, 2021 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕਦਾ ਹੈ । ਇਹ ਛੁੱਟੀ ਅਧਿਕਾਰੀ ਜਾਂ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।