Site icon TheUnmute.com

ਨਗਰ ਨਿਗਮ ਚੋਣਾਂ : ਸਰਕਾਰ ਨੇ ਸੂਬੇ ਦੀਆਂ 5 ਨਗਰ ਨਿਗਮਾਂ ‘ਚ ਨਵੀਂ ਵਾਰਡਬੰਦੀ ਦੇ ਹੁਕਮ ਕੀਤੇ ਜਾਰੀ

ਨਗਰ ਨਿਗਮ

ਚੰਡੀਗੜ੍ਹ 06 ਜੂਨ 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਹੁਣ ਨਗਰ ਨਿਗਮ ਚੋਣਾਂ (Municipal Elections) ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਵਲੋਂ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਵਿੱਚ ਨਵੀਂ ਵਾਰਡਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਦੁਆਰਾ ਲੋਕਲ ਬਾਡੀਜ਼ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹਨਾਂ ਵਿੱਚ ਨਗਰ ਨਿਗਮ ਜਲੰਧਰ, ਨਗਰ ਨਿਗਮ ਲੁਧਿਆਣਾ, ਨਗਰ ਨਿਗਮ ਅੰਮ੍ਰਿਤਸਰ, ਨਗਰ ਨਿਗਮ ਪਟਿਆਲਾ ਅਤੇ ਨਗਰ ਨਿਗਮ ਫਗਵਾੜਾ ਸ਼ਾਮਲ ਹਨ।

ਇਸਦਾ ਨਾਲ ਹੀ ਵਾਰਡਬੰਦੀ ਦੀ ਕਾਰਵਾਈ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ਨਗਰ ਨਿਗਮਾਂ ਦਾ ਕਾਰਜਕਾਲ ਜਨਵਰੀ 2023 ਵਿੱਚ ਪੂਰਾ ਹੋ ਜਾਵੇਗਾ। ਜਿਸ ਤੋਂ ਪਹਿਲਾਂ ਚੋਣਾਂ ਕਰਵਾਈਆਂ ਜਾਣਗੀਆਂ । ਜਿਸ ਮੱਦੇਨਜਰ ਸਰਕਾਰ ਨੇ ਹੁਣ ਨਵੀਂ ਵਾਰਡਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ।

Exit mobile version