July 2, 2024 10:05 pm

ਹਰਿਆਣਾ ‘ਚ ਨਗਰ ਨਿਗਮ ਚੋਣਾਂ ਦਾ ਐਲਾਨ, 19 ਜੂਨ ਨੂੰ ਪੈਣਗੀਆਂ ਵੋਟਾਂ

ਚੰਡੀਗ੍ਹੜ 23 ਮਈ 2022: (Haryana Municipal elections) ਹਰਿਆਣਾ ‘ਚ ਨਗਰ ਨਿਗਮ ਚੋਣਾਂ (Haryana municipal elections) ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ |ਇਸ ਸੰਬੰਧੀ ਪ੍ਰੈਸ ਕਾਨਫਰੰਸ ਦੌਰਾਨ ਹਰਿਆਣਾ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ 28 ਮਿਉਂਸਪਲ ਕਮੇਟੀ, 18 ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਦਿੱਤੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ 24 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪ੍ਰਕਿਰਿਆ 30 ਮਈ ਤੋਂ 4 ਜੂਨ ਤੱਕ ਹੋਵੇਗੀ | ਇਸਦੇ ਨਾਲ ਹੀ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਜੂਨ ਹੈ। ਵੋਟਾਂ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਇਸਦੇ ਨਤੀਜੇ 22 ਜੂਨ ਨੂੰ ਆਉਣਗੇ |

haryana