29 ਅਕਤੂਬਰ 2024: ਜ਼ਿਲ੍ਹਾਂ ਬਠਿੰਡਾ ਦੇ ਸਬ ਡਿਵੀਜ਼ਨ ਮੋੜ ਦੇ ਪਿੰਡ ਬੁਰਜ ਸੇਮਾ ਦੇ ਸਰਬ ਸੰਮਤੀ ਨਾਲ ਚੁਣੇ ਗਏ ਪੰਚਾਇਤ ਮੈਂਬਰ ਜਗਤਾਰ ਸਿੰਘ ( (panchayat member jagtar singh) ) ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ, ਜਗਤਾਰ ਸਿੰਘ ਦੇ ਪਰਿਵਾਰਿਕ ਮੈਂਬਰਾਂ ( family members) ਦਾ ਪਿੰਡ ਦੇ ਹੀ ਕੁਝ ਲੋਕਾਂ ਨਾਲ ਮਮੂਲੀ ਗੱਲ ਤੋਂ ਝਗੜਾ ਹੋ ਗਿਆ ਝਗੜਾ ਉਸ ਸਮੇਂ ਖੂਨੀ ਰੂਪ ਧਾਰਨ ਕਰ ਗਿਆ ਜਦੋਂ ਕਥਿਤ ਆਰੋਪੀਆਂ ਨੇ ਮ੍ਰਿਤਕ ਜਗਤਾਰ ਸਿੰਘ ਦੇ ਸਿਰ ਵਿੱਚ ਮੋਟਰਸਾਈਕਲ (motorcycle) ਦੀ ਚੈਨ ਵਾਲੀ ਗਰਾਰੀ ਵਾਲਾ ਤੇਜ ਹਥਿਆਰ ਸਿਰ ਵਿੱਚ ਮਾਰ ਦਿੱਤਾ ਜਿਸ ਕਰਕੇ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਪਰ ਉੱਥੇ ਉਸਦੀ ਮੌਤ ਹੋ ਗਈ, ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ (police Administration) ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ, ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਮਾਮੂਲੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ|
ਉਧਰੋਂ ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਾਉਣ ਤੋਂ ਬਾਅਦ ਮ੍ਰਿਤਕ ਜਗਤਾਰ ਸਿੰਘ ਦੇ ਪੁੱਤਰ ਦੇ ਬਿਆਨ ਤੇ ਪਿੰਡ ਦੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋ ਕਥਿਤ ਆਰੋਪੀਆਂ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।