ਲੁਧਿਆਣਾ, 02 ਨਵੰਬਰ 2023: ਲੁਧਿਆਣਾ (Ludhiana) ‘ਚ ਛੁੱਟੀ ‘ਤੇ ਆਏ ਫੌਜੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਫੌਜੀ ਆਪਣੇ ਚਾਚੇ ਦੇ ਮੁੰਡੇ ਦੀ ਜਾਗੋ ‘ਤੇ ਗਿਆ ਸੀ, ਜਿੱਥੇ ਨੱਚਦੇ ਹੋਏ ਉਸ ਦਾ ਮੋਢਾ ਕਿਸੇ ਹੋਰ ਮੁੰਡੇ ਨਾਲ ਖਹਿ ਗਿਆ।
ਇਸੇ ਗੱਲ ਨੂੰ ਲੈ ਕੇ ਮੁੰਡੇ ਨੇ ਆਪਣੇ ਦੋਸਤਾਂ ਨਾਲ ਕਥਿਤ ਤੇਜ਼ਧਾਰ ਹਥਿਆਰਾਂ ਨਾਲ ਫੌਜੀ ਦਾ ਕਤਲ ਕਰ ਦਿੱਤਾ । ਮ੍ਰਿਤਕ ਦੀ ਨੌ ਮਹੀਨੇ ਦੀ ਧੀ ਹੈ। ਪੀੜਤ ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਮੱਦਦ ਦੀ ਪੁਕਾਰ ਲਗਾਈ ਜਾ ਰਹੀ ਹੈ। ਵਾਰਦਾਤ ਵਾਲੀ ਜਗ੍ਹਾ ਉੱਪਰ ਸੀਸੀਟੀਵੀ ਲਈ ਕੈਮਰੇ ਲੱਗੇ ਹੋਏ ਸਨ। ਪੁਲਿਸ ਵੱਲੋਂ ਡੀਵੀਆਰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।