July 7, 2024 2:41 pm
CAA

ਮੁਸਲਿਮ ਲੀਗ ਵੱਲੋਂ CAA ਕਾਨੂੰਨ ‘ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ, 12 ਮਾਰਚ 2024: ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਦਾਇਰ ਕੀਤੀ ਹੈ, ਜਿਸ ‘ਚ ਕਾਨੂੰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ 2019 ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਨਾਗਰਿਕਤਾ ਕਾਨੂੰਨ ਦੇ ਤਹਿਤ ਕੁਝ ਧਰਮਾਂ ਦੇ ਲੋਕਾਂ ਨੂੰ ਹੀ ਨਾਗਰਿਕਤਾ ਦਿੱਤੀ ਜਾਵੇਗੀ ਅਤੇ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਇਸ ਦੇ ਖ਼ਿਲਾਫ਼ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਐਕਟ ਅਤੇ ਨਿਯਮਾਂ ਦੇ ਨਤੀਜੇ ਵਜੋਂ ਕੀਮਤੀ ਅਧਿਕਾਰਾਂ ਦੀ ਸਿਰਜਣਾ ਹੋਵੇਗੀ ਅਤੇ ਸਿਰਫ ਕੁਝ ਧਰਮਾਂ ਨਾਲ ਸਬੰਧਤ ਵਿਅਕਤੀਆਂ ਨੂੰ ਨਾਗਰਿਕਤਾ ਦਿੱਤੀ ਜਾਵੇਗੀ, ਜੋ ਕਿ ਸੰਵਿਧਾਨ ਦੇ ਵਿਰੁੱਧ ਹੈ।

ਜਿਕਰਯੋਗ ਹੈ ਕਿ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ (CAA) 11 ਮਾਰਚ, 2024 ਨੂੰ ਲਾਗੂ ਹੋ ਗਿਆ ਹੈ। ਭਾਰਤ ਸਰਕਾਰ ਨੇ ਸੋਮਵਾਰ ਸ਼ਾਮ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ , ਜਿਸ ਦੇ ਤਹਿਤ ਸ਼ਰਨਾਰਥੀ ਦੇਸ਼ ਦੀ ਨਾਗਰਿਕਤਾ ਹਾਸਲ ਕਰ ਸਕਣਗੇ।