July 7, 2024 5:24 pm
ਤਨਖ਼ਾਹੀਆ

ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ CM ਭਗਵੰਤ ਮਾਨ ਨੂੰ ਤਨਖ਼ਾਹੀਆ ਕਰਾਰ ਦਿੱਤਾ

ਚੰਡੀਗੜ੍ਹ, 18 ਅਗਸਤ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ ਹੋਣ ਦੇ ਦੋਸ਼ ਵਿਚ ਤਨਖ਼ਾਹੀਆ ਕਰਾਰ ਦਿੱਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿਚ ਸੋਧ ਅਤੇ ਸਿੱਖੀ ਸਰੂਪ ਸੰਬੰਧੀ ਕਥਿਤ ਗਲਤ ਟਿੱਪਣੀਆਂ ਕਰਨ ਦੇ ਦੋਸ਼ ਵਿਚ ਸਿੰਘ ਸਹਿਬਾਨ ਵਲੋਂ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋਣ ਦੇ ਤਿੰਨ ਮੌਕੇ ਦਿੱਤੇ ਗਏ ਸਨ, ਪਰ ਮੁੱਖ ਮੰਤਰੀ ਭਗਵੰਤ ਮਾਨ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਆਪਣੇ ਦੋ ਵਿਧਾਇਕਾ ਰਾਹੀਂ ਸਪੱਸ਼ਟੀਕਰਨ ਪੱਤਰ ਭੇਜਿਆ ਸੀ, ਜਿਸ ਤੋਂ ਲੱਗਦਾ ਹੈ ਕਿ ਉਹ ਜਾਣ-ਬੁੱਝ ਕੇ ਅਕਾਲ ਤਖ਼ਤ ਸਾਹਿਬ ਦਾ ਸਮਾਂ ਖ਼ਰਾਬ ਕਰਦੇ ਰਹੇ ਹਨ।

ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਪੰਥਕ ਸਟੇਜ ਤੋਂ ਭਗਵੰਤ ਮਾਨ ਨੂੰ ਬੋਲਣ ਨਾ ਦੇਣ ਤੇ ਨਾ ਹੀ ਕੋਈ ਸਿਰੋਪਾਓ ਦਿੱਤਾ ਜਾਵੇ, ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗ ਲੈਂਦੇ।