ਚੰਡੀਗੜ੍ਹ 05 ਨਵੰਬਰ 2022: ਅੰਮ੍ਰਿਤਸਰ ਵਿੱਚ ਬੀਤੇ ਦਿਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ | ਇਸ ਕਤਲਕਾਂਡ ਮਾਮਲੇ ਵਿੱਚ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਸੰਦੀਪ ਸਿੰਘ ਸੰਨੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਵਿੱਚ ਪੇਸ਼ ਕੀਤਾ ਗਿਆ ਹੈ। ਮਾਣਯੋਗ ਅਦਾਲਤ ਨੇ ਪੁਲਿਸ ਨੂੰ ਸੰਦੀਪ ਸਿੰਘ ਸੱਤ ਦਿਨਾਂ ਦਾ ਰਿਮਾਂਡ ਦਿੱਤਾ ਹੈ |ਉਥੇ ਹੀ ਸ਼ਿਵ ਸੈਨਾ ਆਗੂਆਂ ਵੱਲੋਂ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਹੋਈ ਹੈ ਅਤੇ ਅੱਜ ਸੁਧੀਰ ਕੁਮਾਰ ਸੂਰੀ ਦਾ ਵੀ ਪੋਸਟਮਾਰਟਮ ਕਰਵਾਇਆ ਗਿਆ | ਉਥੇ ਹੀ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਤੇ ਸ਼ਿਵ ਸੈਨਿਕਾਂ ਨੂੰ ਧੀਰਜ ਅਤੇ ਸ਼ਾਂਤੀ ਬਣਾਏ ਰੱਖਣ ਨੂੰ ਅਪੀਲ ਕੀਤੀ ਗਈ ਹੈ |
अमृतसर में शिवसेना नेता सुधीर सूरी की हत्या के मामले में पंजाब पुलिस को आरोपी संदीप सिंह की 7 दिन की रिमांड मिली है। https://t.co/Xzome1a031 pic.twitter.com/7jeTQzxq6l
— ANI_HindiNews (@AHindinews) November 5, 2022