ਸ੍ਰੀ ਅਨੰਦਪੁਰ ਸਾਹਿਬ

ਜੰਮੂ ਤੋਂ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਜੰਮੂ/ਪਠਾਨਕੋਟ/ਚੰਡੀਗੜ੍ਹ, 20 ਨਵੰਬਰ 2025: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ।

ਇਸਦੇ ਨਾਲ ਹੀ ਜੰਮੂ ਦੇ ਚਾਂਦ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਨਗਰ ਕੀਰਤਨ ਲਈ ਠਹਿਰਾਅ ਦਾ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ਦੀ ਜੰਮੂ ਤੋਂ ਰਵਾਨਗੀ ਦੌਰਾਨ ਨੌਜਵਾਨਾਂ ਨੇ ਗੱਤਕੇਬਾਜ਼ੀ ਦੇ ਜ਼ੌਹਰ ਵਿਖਾਏ ਅਤੇ ਸਥਾਨਕ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਫੁੱਲਾਂ ਦੀ ਵਰਖਾ ਕੀਤੀ। ਇਸਤੋਂ ਬਾਅਦ ਜੰਮੂ ਤੋਂ ਸੰਗਤ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।

ਇਸਦੇ ਨਾਲ ਹੀ ਸ਼ਹਿਰ ‘ਚੋਂ ਲੰਘਦਿਆਂ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸਿੰਘ ਸਭਾ ਗੁਰਦੁਆਰਾ ਅਕਾਲੀ ਕੌਰ ਸਿੰਘ ਨਗਰ, ਡਗਿਆਣਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਗਤ ਵੱਡੀ ਗਿਣਤੀ ‘ਚ ਹਾਜ਼ਰ ਸੀ। ਸ੍ਰੀ ਸੰਤ‌ ਮੇਲਾ ਸਿੰਘ ਜੀ ਦਸਤਕਾਰੀ ਆਸ਼ਰਮ ਵਿਖੇ ਸੰਗਤ ਨੇ ਮਹੰਤ ਮਨਜੀਤ ਸਿੰਘ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸੇ ਤਰ੍ਹਾਂ ਸਿੰਘ ਸਭਾ ਗੁਰਦੁਆਰਾ ਡਗਿਆਣਾ ਕੈਂਪ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ।

ਇਸ ਮੌਕੇ ਕਸ਼ਮੀਰੀ ਸਿੱਖ ਸੰਗਤ ਵਲੋਂ ਨਗਰ ਕੀਰਤਨ ਲਈ ਕਾਹਵੇ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਕੁੰਜਵਾਣੀ ਦੀ ਸੰਗਤ ਵਲੋਂ ਮਾਤਾ ਵੈਸ਼ਨੋ ਦੇਵੀ ਬਾਈਪਾਸ ‘ਤੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸੇ ਤਰ੍ਹਾਂ ਸਰੌਰ ਇਲਾਕੇ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ।

ਬੀਤੀ ਦੇਰ ਰਾਤ ਨਗਰ ਕੀਰਤਨ ਦੇ ਜੰਮੂ ਸ਼ਹਿਰ ਪਹੁੰਚਣ ‘ਤੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਮਾਂਡਾ ਵਿਖੇ ਵਿਸ਼ੇਸ਼ ਦੀਵਾਨ ਸਜਾਏ। ਜ਼ਿਲ੍ਹਾ ਗੁਰੁਦੁਆਰਾ ਪ੍ਰਬੰਧਕ ਕਮੇਟੀ ਜੰਮੂ ਵਲੋਂ ਸਾਂਝੇ ਤੌਰ ‘ਤੇ ਮਾਂਡਾ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਸਵਾਗਤ ਸਮਾਗਮ ਲਈ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਬਾਲਾ ਪ੍ਰੀਤਮ ਜੀ ਤ੍ਰਿਕੁਟਾ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਛਟੀ ਪਾਤਸ਼ਾਹੀ ਜੀ ਤਲਾਬ ਤੀਲੋ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਖਸ਼ੀ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਗੁਰੂ ਅੰਗਦ ਪਾਤਸ਼ਾਹ ਜੀ ਪ੍ਰੀਤ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਕਲਗ਼ੀਧਰ ਸਾਹਿਬ ਜੀ ਰਿਹਾੜੀ ਜੰਮੂ, ਗੁਰਦੁਆਰਾ ਯਾਦਗਾਰ ਸੰਤ ਸੁੰਦਰ ਸਿੰਘ ਜੀ ਤਪੋ ਸਥਾਨ ਅਖਨੂਰ, ਸੁਰਿੰਦਰ ਸਿੰਘ ਕਾਲਾ ਪ੍ਰਧਾਨ ਵੈਜੀਟੇਬਲ ਐਂਡ ਫਰੂਟ ਐਸੋਸੀਏਸ਼ਨ ਨਰਵਾਲ ਮੰਡੀ ਵਲੋਂ ਸਾਂਝੇ ਤੌਰ ‘ਤੇ ਪ੍ਰਬੰਧ ਕੀਤੇ ਗਏ ਸਨ।

Read More: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ

ਵਿਦੇਸ਼

Scroll to Top