Barnala

Barnala News: ਬਰਨਾਲਾ ‘ਚ ਨਗਰ ਸੁਧਾਰ ਟਰੱਸਟ ਨੇ ਨਾਜਾਇਜ਼ ਤੌਰ ‘ਤੇ ਉਸਾਰੇ ਢਾਂਚਾ ਢਾਹਿਆ

ਚੰਡੀਗੜ੍ਹ, 10 ਮਾਰਚ 2025: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਾਜਾਇਜ਼ ਤੌਰ ‘ਤੇ ਉਸਾਰੇ ਢਾਂਚੇ ਨੂੰ ਢਾਹ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਇਹ ਘਰ ਕਾਲੀ ਕੌਰ ਅਤੇ ਉਸਦੀ ਧੀ ਸਰਬੋ ਦਾ ਹੈ ਅਤੇ ਵਿਭਾਗ ਮੁਤਾਬਕ ਮਾਂ-ਧੀ ਵੱਲੋਂ ਨਾਜਾਇਜ਼ ਤੌਰ ‘ਤੇ ਉਸਾਰਿਆ ਸੀ। ਇਨ੍ਹਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ।

ਬਰਨਾਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਸਰਕਾਰੀ ਰਿਕਾਰਡ ਮੁਤਾਬਕ ਕਾਲੀ ਕੌਰ ਖਿਲਾਫ਼ 9 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ 7 ਐਨਡੀਪੀਐਸ ਐਕਟ ਅਧੀਨ ਹਨ, ਜਦੋਂ ਕਿ ਉਸਦੀ ਧੀ ਸਰਬੋ ਵਿਰੁੱਧ 7 ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ 6 ਐਨਡੀਪੀਐਸ ਐਕਟ ਅਧੀਨ ਹਨ। ਉਨ੍ਹਾਂ ਕਿਹਾ ਕਿ ਇਸ ਨਾਜਾਇਜ਼ ਕਬਜ਼ੇ ਨੂੰ ਹਟਾਉਣ ਲਈ ਨਗਰ ਸੁਧਾਰ ਟਰੱਸਟ, ਬਰਨਾਲਾ ਵੱਲੋਂ ਪੁਲਿਸ ਦੀ ਸਹਾਇਤਾ ਮੰਗੀ ਗਈ ਸੀ।

ਐਸਐਸਪੀ ਬਰਨਾਲਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ, ਇਹ ਕਾਰਵਾਈ ਪੁਲਿਸ ਫੋਰਸ ਦੀ ਮੌਜੂਦਗੀ ‘ਚ ਕੀਤੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਤੋਂ ਇਲਾਵਾ, ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਵੀ ਚਲਾਈਆਂ ਜਾ ਰਹੀਆਂ ਹਨ।

Read More: ਮੰਡੀ ਗੋਬਿੰਦਗੜ੍ਹ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾਂ, ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਹਟਾਇਆ

Scroll to Top