Site icon TheUnmute.com

ਟਰੱਕ ਯੂਨੀਅਨਾਂ ਵੱਲੋਂ ਨਵੇਂ ਸਾਲ ‘ਤੇ ਮੋਗਾ ‘ਚ ਨਕੋਦਰ-ਮੋਗਾ ਹਾਈਵੇਅ ਜਾਮ

truck unions

ਚੰਡੀਗੜ੍ਹ, 01 ਜਨਵਰੀ 2024: ਪੰਜਾਬ ਦੇ ਮੋਗਾ ਵਿੱਚ ਨਕੋਦਰ-ਮੋਗਾ ਹਾਈਵੇਅ ਨੂੰ ਸ਼ਹਿਰ ਦੀਆਂ ਟਰੱਕ ਯੂਨੀਅਨਾਂ (truck unions) ਵੱਲੋਂ ਨਵੇਂ ਸਾਲ ਦੇ ਦਿਨ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਜਲੰਧਰ, ਨਕੋਦਰ ਅਤੇ ਮੋਗਾ ਤੇ ਫਰੀਦਕੋਟ ਜਾਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਯੂਨੀਅਨ (truck unions) ਵੱਲੋਂ ਦੋਵੇਂ ਪਾਸੇ ਸੜਕ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਇਹ ਪ੍ਰਦਰਸ਼ਨ ਆਲ ਪੰਜਾਬ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਦੀ ਅਗਵਾਈ ਹੇਠ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਫਿਲਹਾਲ ਮੋਗਾ ਪੁਲਿਸ ਮੌਕੇ ‘ਤੇ ਪਹੁੰਚ ਗਈ।

ਯੂਨੀਅਨ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਲਈ ਸੰਘਰਸ਼ ਕਰ ਰਹੀ ਸੀ। ਪਰ ਇਸ ਦਾ ਕੋਈ ਹੱਲ ਨਹੀਂ ਨਿਕਲਿਆ। ਜਿਸ ਕਾਰਨ ਸੋਮਵਾਰ ਨੂੰ ਯੂਨੀਅਨ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ। ਯੂਨੀਅਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ‘ਤੇ ਲਿਜਾਇਆ ਜਾਵੇਗਾ।

Exit mobile version