ਚੰਡੀਗੜ੍ਹ, 27 ਜਨਵਰੀ 2023: ਪੰਜਾਬ ਦੇ ਮਾਨਸਾ ਵਿੱਚ ਇੱਕ ਸੜਕ ਦਾ ਨਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਨਾਂ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦੱਤਾ ਰੋਡ ਦਾ ਨਾਂ ਬਦਲ ਦਿੱਤਾ ਗਿਆ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ ਹੈ । ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦੇਸ਼ਾਂ ‘ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।
ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਦਾ ਦੁੱਖ ਅਸਹਿ ਹੈ। ਪੰਜਾਬ ਸਰਕਾਰ ਦੀ ਹਮਦਰਦੀ ਪਰਿਵਾਰ ਨਾਲ ਹੈ। ਮੂਸੇਵਾਲਾ ਦੀ ਸੁਰੱਖਿਆ ਲੀਕ ਹੋਣ ਦੇ ਸਵਾਲ ‘ਤੇ ਮੰਤਰੀ ਬਲਬੀਰ ਨੇ ਕਿਹਾ ਕਿ ਇਸ ਕਤਲ ਕਾਂਡ ਦੀ ਜਾਂਚ ਕਈ ਪਹਿਲੂਆਂ ਤੋਂ ਚੱਲ ਰਹੀ ਹੈ। ਜੇਕਰ ਉਨ੍ਹਾਂ ਦੀ ਪਾਰਟੀ ਦਾ ਕੋਈ ਮੈਂਬਰ ਵੀ ਮੂਸੇਵਾਲਾ ਦੀ ਸੁਰੱਖਿਆ ਨੂੰ ਲੀਕ ਕਰਨ ਲਈ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਅਗਲੇ ਹੀ ਦਿਨ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ |