ਐਸ.ਏ.ਐਸ.ਨਗਰ, 04 ਦਸੰਬਰ 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ (Shaheed Bhagat Singh International Airport), ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ‘ਚ ਬਣੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ (Shaheed-e-Azam Sardar Bhagat Singh) ਦੇ ਵਿਸ਼ਾਲ ਬੁੱਤ ਨੂੰ ਲੋਕ ਅਰਪਣ ਕੀਤਾ ਗਿਆ ਹੈ | ਇਸਦੇ ਨਾਲ ਹੀ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦਾ ਉਦਘਾਟਨ ਵੀ ਕੀਤਾ ਹੈ ।
ਇਸ ਮੌਕੇ ਐਸ.ਏ.ਐਸ.ਨਗਰ ਦੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ | ਸ. ਕੁਲਵੰਤ ਸਿੰਘ ਨੇ ਕਿਹਾ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਭਗਤ ਸਿੰਘ ਜੀ ਦੇ ਨਾਂ ‘ਤੇ ਰੱਖਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੰਮਾ ਸੰਘਰਸ਼ ਕੀਤਾ ਹੈ | ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਯਤਨ ਸਦਕਾ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵੀ ਪੂਰਾ ਕੀਤਾ ਹੈ |
ਵਿਧਾਇਕ ਨੇ ਕਿਹਾ ਕਿ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਭਗਤ ਸਿੰਘ ਜੀ ਦੇ ਨਾਂ ‘ਤੇ ਰੱਖਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ | ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮ ‘ਤੇ ਚੱਲ ਰਹੀ ਹੈ | ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਅਤੇ ਪੰਜਾਬੀਅਤ ਨੂੰ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਦਿਨ-ਰਾਤ ਕੰਮ ਕਰ ਰਹੀ ਹੈ |
ਵਿਧਾਇਕ (MLA Kulwant Singh) ਨੇ ਕਿਹਾ ਕਿ ਮਹਾਨ ਸ਼ਹੀਦ ਭਗਤ ਸਿੰਘ ਜੀ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ | ਅੱਜ ਅਸੀਂ ਸਾਰੇ ਮਹਾਨ ਸ਼ਹੀਦ ਭਗਤ ਸਿੰਘ ਜੀ ਸਮੇਤ ਅਨੇਕਾਂ ਸ਼ਹੀਦਾਂ ਦੀ ਕੁਰਬਾਨੀ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਅੱਜ ਅਸੀਂ ਸਾਰੇ ਮਹਾਨ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ ਹਾਂ |
ਨਿਸ਼ਾਨ-ਏ-ਇਨਕਲਾਬ ਪਲਾਜ਼ਾ ‘ਚ ਬਣੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਸਰਦਾਰ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਮੁੱਖ ਆਕਰਸ਼ਣ ਦਾ ਕੇਂਦਰ ਹੋਵੇਗਾ | ਇਹ ਬੁੱਤ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਏਗਾ |
ਇਸ ਦੌਰਾਨ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ, ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਮ ਚੌਧਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |